Ludhiana corona virus blast: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਨੇ ਰਫਤਾਰ ਫੜੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ‘ਚ 1099 ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 995 ਲੁਧਿਆਣਾ ਜ਼ਿਲ੍ਹੇ ਦੇ ਹਨ ਅਤੇ ਬਾਕੀ 104 ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।ਅੱਜ ਜ਼ਿਲ੍ਹੇ ‘ਚ 13 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 8 ਲੁਧਿਆਣਾ ਜ਼ਿਲ੍ਹੇ ਦੇ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਚਿੰਤਾ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਜ਼ਿਲ੍ਹੇ ਭਰ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 6252 ਤੱਕ ਪਹੁੰਚ ਚੁੱਕੀ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਲੁਧਿਆਣਾ ‘ਚ 47353 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 1280 ਲੋਕ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਸ਼ਹਿਰ ‘ਚ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਦੇ 7128 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 659 ਦਮ ਤੋੜ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ‘ਚ 39821 ਕੋਰੋਨਾ ਪਾਜ਼ੀਟਿਵ ਮਰੀਜ਼ (84.09 ਫੀਸਦੀ) ਸਿਹਤਯਾਬ ਹੋ ਚੁੱਕੇ ਹਨ।
ਇਹ ਵੀ ਦੇਖੋ-
ਸਰਕਾਰ ਦੀਆਂ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਖੁੱਲ੍ਹਿਆ ਸਕੂਲ, ਛੋਟੇ ਬੱਚਿਆਂ ਨੂੰ ਕੁਝ ਹੋ ਗਿਆ ਤਾਂ ਕੌਣ ਜ਼ਿੰਮੇਵਾਰ?