ludhiana coronas positive cases: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ‘ਚ ਕੋਰੋਨਾਵਾਇਰਸ ਕਾਫੀ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਜ਼ਿਲ੍ਹੇ ਦੇ ਸਿਵਲ ਸਰਜਨ ਡਾਕਟਰ ਸੁਖਜੀਵਨ ਕੱਕੜ ਵੱਲੋਂ ਤਾਜ਼ਾ ਹਾਲਾਤਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਗਿਆ ਹੈ ਕਿ ਅੱਜ ਲੁਧਿਆਣਾ ‘ਚ 282 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 49 ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਅਤੇ 233 ਮਾਮਲੇ ਲੁਧਿਆਣਾ ਦੇ ਹਨ। ਇਸ ਦੇ ਨਾਲ ਹੀ ਅੱਜ 6 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 5 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 1 ਮੋਗਾ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ। ਅੱਜ ਪੀੜਤ ਮਿਲੇ ਮਾਮਲਿਆਂ ‘ਚ 6 ਅਧਿਆਪਕ ਅਤੇ 21 ਵਿਦਿਆਰਥੀ ਵੀ ਸ਼ਾਮਿਲ ਹਨ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 29537 ਹੋ ਚੁੱਕੀ ਹੈ, ਜਦਕਿ 1065 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਦੇ ਨਾਲ ਹੀ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਪੀੜਤ ਮਰੀਜ਼ਾਂ ਦੀ ਗਿਣਤੀ 4704 ਹੋ ਚੁੱਕੀ ਹੈ ਜਦਕਿ 534 ਦੀ ਦਮ ਤੋੜ ਚੁੱਕੇ ਹਨ।
ਇਹ ਵੀ ਦੇਖੋ