Ludhiana Coronavirus death: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਲੁਹਾਰਾ ਦੇ ਰਹਿਣ ਵਾਲੇ 54 ਸਾਲਾ ਲਖਵੀਰ ਸਿੰਘ ਕੋਰੋਨਾ ਵਾਇਰਸ ਨਾਲ ਪੀੜ੍ਹਤ ਸੀ ਅਤੇ ਕੱਲ ਹਸਪਤਾਲ ‘ਚ ਭਰਤੀ ਕਰਵਾਇਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ।
ਇਹ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਅੱਜ ਜਗਰਾਓ ਦੀ ਏ.ਡੀ.ਸੀ. ਨੀਰੂ ਕਤਿਆਲ ਗੁਪਤਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਸਾਹਮਣੇ ਆਈ ਹੈ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਡੀ.ਸੀ. ਦਫਤਰ ‘ਚ ਕੰਮ ਕਰਨ ਵਾਲੇ 40 ਤੋਂ ਜ਼ਿਆਦਾ ਕਰਮਚਾਰੀਆਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਹੁਣ ਤੱਕ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1183 ਤੱਕ ਪਹੁੰਚ ਚੁੱਕਿਆ ਹੈ ਜਦਕਿ 28 ਮੌਤਾਂ ਹੋ ਚੁੱਕੀਆਂ ਹਨ।