Ludhiana coronavirus positive case: ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਇੱਥੇ ਪੀੜ੍ਹਤਾਂ ਦੀ ਗਿਣਤੀ 800 ਤੋਂ ਪਾਰ ਪਹੁੰਚ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ ਸੋਮਵਾਰ ਨੂੰ 18 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ 10 ਲੁਧਿਆਣਾ ਅਤੇ 8 ਬਾਕੀ ਹੋਰ ਜ਼ਿਲ੍ਹਿਆਂ ਤੋਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਾਜ਼ੀਟਿਵ ਮਾਮਲਿਆਂ ‘ਚ ਸੈਂਟਰਲ ਜੇਲ ਦੀ ਮਹਿਲਾ ਕਰਮਚਾਰੀ, ਡੀ.ਐੱਮ.ਸੀ ਦੀ ਡਾਕਟਰ ਵੀ ਸ਼ਾਮਲ ਹੈ। ਜ਼ਿਲ੍ਹੇ ‘ਚ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ।
ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਸੋਮਵਾਰ ਨੂੰ ਮਿਲੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਨੂੰ 693 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਜਦਕਿ 245 ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਸੋਮਵਾਰ ਨੂੰ 29 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।