ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਧਮਾਕਾ ਅੱਜ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਭਾਵ ਸ਼ਨੀਵਾਰ ਕੋਰੋਨਾ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਹਿਲੀ ਵਾਰ ਅੱਜ ਕੋਰੋਨਾ ਪੀੜਤ 571 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 6 ਪੀੜਤਾਂ ਨੇ ਦਮ ਤੋੜਿਆ ਹੈ। ਪੀੜਤ 571 ਮਾਮਲਿਆਂ ‘ਚੋਂ 497 ਲੁਧਿਆਣਾ ਸ਼ਹਿਰ ਦੇ ਹਨ।
ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ਼੍ਹੇ ‘ਚ ਹੁਣ ਤੱਕ 1108 ਪੀੜਤ ਦਮ ਤੋੜ ਚੁੱਕੇ ਹਨ ਜਦਕਿ 32972 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਲੁਧਿਆਣਾ ‘ਚ 458 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 395 ਲੁਧਿਆਣਾ ਦੇ ਸੀ ਅਤੇ ਬਾਕੀ 63 ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਸੀ।
ਇਹ ਵੀ ਦੇਖੋ–