ludhiana coronavirus positive cases: ਮਹਾਨਗਰ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਫਿਰ ਕੋਰੋਨਾ ਹਾਵੀ ਨਜ਼ਰ ਆ ਰਿਹਾ ਹੈ। ਦਰਅਸਲ 13 ਦਿਨਾਂ ਬਾਅਦ ਮੰਗਲਵਾਰ ਨੂੰ ਜ਼ਿਲ੍ਹੇ ‘ਚ ਫਿਰ ਕੋਰੋਨਾ ਕਾਰਨ 21 ਲੋਕਾਂ ਦੀ ਮੌਤ ਹੋਈ, ਜਿਸ ਨੇ ਸਿਹਤ ਵਿਭਾਗ ਦੀ ਚਿੰਤਾ ਫਿਰ ਤੋਂ ਵਧਾ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 16 ਸਤੰਬਰ ਨੂੰ 26 ਲੋਕਾਂ ਨੇ ਦਮ ਤੋੜਿਆ ਸੀ, ਜਦਕਿ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 180 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਮਾਮਲੇ ਹਨ।
ਖੁਲਾਸਾ ਹੋਇਆ ਹੈ ਕਿ ਲੁਧਿਆਣਾ ‘ਚ ਹੁਣ ਤੱਕ 69 ਫੀਸਦੀ ਭਾਵ 737 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਹਾਲੇ ਕੁਝ ਦਿਨਾਂ ਪਹਿਲਾਂ ਹੀ ਮਾਹਰਾਂ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ ਜ਼ਿਲ੍ਹੇ ‘ਚ ਕੋਰੋਨਾ ਫਿਰ ਤੋਂ ਵੱਧ ਸਕਦਾ ਹੈ। ਇਸ ਲਈ ਅਹਿਤਿਆਤ ਵਰਤਣਾ ਲਾਜ਼ਮੀ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 17795 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 90 ਫੀਸਦੀ ਭਾਵ 15900 ਮਰੀਜ਼ ਕੋਰੋਨਾ ਨੂੰ ਮਾਤ ਦੇ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ 1157 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ 2180 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 242 ਮਰੀਜ਼ ਦਮ ਤੋੜ ਚੁੱਕੇ ਹਨ।