ludhiana coronavirus positive cases: ਲੁਧਿਆਣਾ (ਤਰਸੇਮ ਭਾਰਦਵਾਜ)- ‘ਉਦਯੋਗਿਕ ਹੱਬ’ ਦੇ ਨਾਂ ਨਾਲ ਜਾਣੇ ਜਾਂਦੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇੱਥੇ ਬੀਤੇ ਮਹੀਨਿਆਂ ਦੇ ਮੁਕਾਬਲੇ ਸਤੰਬਰ ‘ਚ ਪੀੜਤਾਂ ਦਾ ਅੰਕੜਾ ਵੱਧ ਕੇ 10,000 ਤੋਂ ਪਾਰ ਪਹੁੰਚ ਚੁੱਕਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚੋਂ 22 ਪੀੜਤਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 18 ਲੁਧਿਆਣਾ ਨਾਲ ਸਬੰਧਿਤ ਹਨ ਅਤੇ 4 ਹੋਰ ਜ਼ਿਲ੍ਹਿਆ ਤੋਂ ਹਨ। ਇਸ ਦੇ ਨਾਲ ਹੀ ਵੀਰਵਾਰ ਨੂੰ 282 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ‘ਚ 1677 ਸਰਗਰਮ ਮਾਮਲੇ ਹਨ।
ਦੱਸਣਯੋਗ ਹੈ ਕਿ ਮਹਾਨਗਰ ‘ਚੋਂ ਕੋਰੋਨਾ ਪੀੜਤਾਂ ਦੀ ਗਿਣਤੀ 10914 ਤੱਕ ਪਹੁੰਚ ਚੁੱਕੀ ਹੈ ਜਦਕਿ 460 ਲੋਕਾਂ ਨੇ ਦਮ ਤੋੜਿਆ ਹੈ। ਇਸ ਦੇ ਨਾਲ ਹੀ 1163 ਦੂਜੇ ਜ਼ਿਲ੍ਹਿਆਂ ਤੋਂ ਹਨ ਜਿਨ੍ਹਾਂ ‘ਚੋਂ 109 ਲੋਕਾਂ ਦੀ ਮੌਤ ਹੋਈ ਹੈ।