ludhiana coronavirus recovery rate: ਲੁਧਿਆਣਾ (ਤਰਸੇਮ ਭਾਰਦਵਾਜ)-ਸਮੇਂ ‘ਤੇ ਜਾਂਚ ਅਤੇ ਇਲਾਜ ਦੀ ਬਦੌਲਤ ਅੱਜ ਉਦਯੋਗਿਕ ਨਗਰ ਭਾਵ ਲੁਧਿਆਣਾ ਦੇ ਲੋਕ ਕੋਰੋਨਾ ਨੂੰ ਮਾਤ ਦੇ ਰਹੇ ਹਨ ਭਾਵ ਕਿ ਜ਼ਿਲ੍ਹੇ ‘ਚ ਹੁਣ ਤੱਕ 2,78,863 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 18087 ਲੋਕ ਪਾਜ਼ੀਟਿਵ ਮਿਲੇ ਸੀ ਪਰ ਇਨ੍ਹਾਂ ‘ਚੋਂ ਵੀ ਹੁਣ ਤੱਕ 16352 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜ਼ਿਲ੍ਹੇ ਭਰ ‘ਚ ਹੁਣ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ ਵਧ ਕੇ 90.40 ਫੀਸਦੀ ਤੱਕ ਪਹੁੰਚ ਗਈ ਹੈ। ਮਿਲੇ ਅੰਕੜੇ ‘ਚ ਖੁਲਾਸਾ ਹੋਇਆ ਹੈ ਕਿ ਅਗਸਤ ਮਹੀਨੇ ਦੇ ਅੰਤ ‘ਚ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 79 ਫੀਸਦੀ ਸੀ ਜਦਕਿ ਸਤੰਬਰ ਮਹੀਨੇ ‘ਚ 11 ਫੀਸਦੀ ਵਾਧਾ ਹੋਇਆ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ 30 ਜੂਨ ਨੂੰ ਲੁਧਿਆਣਾ ‘ਚ ਕੋਰੋਨਾ ਦਾ ਰਿਕਵਰੀ ਰੇਟ 67.91 ਫੀਸਦੀ ਦਰਜ ਕੀਤਾ ਗਿਆ ਸੀ।
ਦੱਸ ਦੇਈਏ ਕਿ ਜ਼ਿਲ੍ਹੇ ‘ਚ ਜਿੱਥੇ ਅਗਸਤ ਅਤੇ ਸਤੰਬਰ ਮਹੀਨਿਆਂ ‘ਚ ਪਾਜ਼ੀਟਿਵ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲਿਆ ਸੀ, ਉੱਥੇ ਹੀ ਰਿਕਵਰੀ ਰੇਟ ਵੀ ਬਿਹਤਰ ਦਰਜ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 746 ਲੋਕ ਦੀ ਮੌਤ ਹੋ ਚੁੱਕੀ ਹੈ ਜਦਕਿ ਹੁਣ 988 ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 574 ਹੋਮ ਆਈਸੋਲੇਟ, 68 ਸਰਕਾਰੀ ਤੇ 220 ਪ੍ਰਾਈਵੇਟ ਹਸਪਤਾਲ ‘ਚ ਭਰਤੀ ਹਨ।