ludhiana coronavirus second wave: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਤਿਉਹਾਰੀ ਸੀਜ਼ਨ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਖਤਰਨਾਕ ਕੋਰੋਨਾਵਾਇਰਸ ਦੀ ‘ਸੈਕਿੰਡ ਵੇਵ‘ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਨੇ ਲੁਧਿਆਣਾ ‘ਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲ਼ਦਿਆਂ ਲੁਧਿਆਣਾ ‘ਚ ਹੁਣ ਹਰ ਰੋਜ਼ ਵੱਡੀ ਗਿਣਤੀ ‘ਚ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਵਾਇਰਸ ਪੀੜ੍ਹਤ ਦਮ ਤੋੜਨ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਵੱਧਣਾ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਸਿਹਤ ਵਿਭਾਗ ਦੇ ਨਾਲ ਹੀ ਲੋਕਾਂ ‘ਚ ਇਸ ਮਹਾਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚ 105 ਕੋਰੋਨਾ ਪ੍ਰਭਾਵਿਤ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 88 ਮਰੀਜ਼ ਲੁਧਿਆਣਾ, ਜਦਕਿ 17 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਵੀਰਵਾਰ ਨੂੰ ਲੁਧਿਆਣਾ ‘ਚ ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਦੀ ਮੌਤ ਹੋਈ, ਜਿਸ ‘ਚ 2 ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਜਦਕਿ 1 ਮ੍ਰਿਤਕ ਮਰੀਜ਼ ਹਰਿਆਣਾ ਨਾਲ ਸਬੰਧਿਤ ਹੈ।
ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਪੀੜ੍ਹਤ 411502 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ ਜ਼ਿਨ੍ਹਾਂ ‘ਚੋਂ ਅੱਜ ਤੱਕ 409503 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ‘ਚ 385401 ਨਮੂਨੇ ਨੈਗੇਟਿਵ ਪਾਏ ਗਏ ਹਨ, ਜਦਕਿ ਉਕਤ ਨਮੂਨਿਆਂ ‘ਚੋਂ 24102 ਨਮੂਨੇ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚ 21160 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 2942 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇੰਨ੍ਹਾਂ ਮਰੀਜ਼ਾਂ ‘ਚੋਂ ਹੁਣ 750 ਮਰੀਜ਼ ਐਕਟਿਵ ਹਾਲਾਤ ਹਨ, ਜਿਨ੍ਹਾਂ ‘ਚੋਂ 672 ਮਰੀਜ਼ ਲੁਧਿਆਣਾ ਨਾਲ ਜਦਕਿ 78 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧ ਰੱਖਦੇ ਹਨ। ਅੱਜ ਤੱਕ ਕੋਰੋਨਾ ਪੀੜਤ ਮਰੀਜ਼ਾਂ ਵਿਚੋਂ 22147 ਮਰੀਜ਼ ਸਿਹਤਯਾਬੀ ਹਾਸਿਲ ਕਰ ਚੁੱਕੇ ਹਨ। ਉਨ੍ਹਾਂ ਵਿਚ 19628 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 2519 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਜੋ ਸਿਹਤਯਾਬੀ ਹਾਸਿਲ ਕਰ ਚੁੱਕੇ ਹਨ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਜਿੰਨੇ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ, ਉਨ੍ਹਾਂ ਵਿਚੋਂ 1999 ਨਮੂਨਿਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ।
ਇਹ ਵੀ ਪੜ੍ਹੋ– ਪੰਜਾਬ ਦੇ ਕਿਸਾਨ ਪਹੁੰਚੇ ਦਿੱਲੀ, ਬੰਗਲਾ ਸਾਹਿਬ ਅਰਦਾਸ ਕਰਕੇ ਕੂਚ ਕੀਤੀ ਕੇਂਦਰੀ ਮੰਤਰੀਆਂ ਵੱਲ…