ludhiana coronavirus update: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਨੇ ਬੀਤੀ ਮਹੀਨਿਆਂ ਦੇ ਮੁਕਾਬਲੇ ਇਸ ਮਹੀਨੇ ਤੇਜ਼ੀ ਨਾਲ ਰਫਤਾਰ ਫੜ੍ਹੀ ਹੋਈ ਹੈ। ਇਸ ਦੇ ਮੱਜੇਨਜ਼ਰ ਸਿਹਤ ਵਿਭਾਗ ਵੱਲੋਂ ਸੈਂਪਲਾਂ ਦੀ ਗਿਣਤੀ ‘ਚ ਵਾਧਾ ਕੀਤਾ ਹੈ ਪਰ ਉਵੇਂ ਹੀ ਨਾਲ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਐਤਵਾਰ ਨੂੰ ਜ਼ਿਲ੍ਹੇ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਐਤਵਾਰ ਨੂੰ 9 ਲੋਕਾਂ ਨੇ ਦਮ ਵੀ ਤੋੜ ਦਿੱਤਾ ਹੈ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ‘ਚ ਵੀ ਕਾਫੀ ਵੱਡਾ ਫਰਕ ਪਾਇਆ ਜਾ ਰਿਹਾ ਹੈ। ਇਸ ਸਬੰਝੀ ਜਾਣਕਾਰੀ ਮਿਲੀ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ ਤੇ ਰਾਜ ਦੁਆਰਾ ਜਾਰੀ ਕੀਤੇ ਕੋਵਿਡ-19 ਦੇ ਮਾਮਲਿਆਂ ‘ਚ ਇੱਕ ਵੱਡਾ ਫਰਕ ਪਾਇਆ ਜਾ ਰਿਹਾ ਹੈ। ਜੇਕਰ ਗੱਲ ਕਰੀਏ ਐਤਵਾਰ ਨੂੰ ਮਿਲੇ ਕੋਰੋਨਾ ਅੰਕੜਿਆਂ ਦੀ ਤਾਂ ਰਾਜ ਦੁਆਰਾ ਜਾਰੀ ਕੀਤੇ ਮੈਡੀਕਲ ਬੁਲੇਟਨ ਮੁਤਾਬਕ 260 ਨਵੇਂ ਪਾਜ਼ੇਟਿਵ ਮਾਮਲੇ ਤੇ 9 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 242 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ ਜਦਕਿ 18 ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਉੱਥੇ ਹੀ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਪ੍ਰੈਸ ਬਿਆਨ ਮੁਤਾਬਕ 171 ਪਾਜ਼ੇਟਿਵ ਮਾਮਲੇ ਆਉਣ ਦੀ ਗੱਲ ਕੀਤੀ ਗਈ ਹੈ। ਕੁੱਲ ਮਰੀਜ਼ਾਂ ਦੀ ਗਿਣਤੀ ‘ਤੇ ਨਜ਼ਰ ਮਾਰੀਏ ਤਾਂ ਜ਼ਿਲ੍ਹਾ ਸਿਹਤ ਵਿਭਾਗ 8679 ਪਾਜ਼ੇਟਿਵ ਮਰੀਜ਼ ਆਉਣ ਦੀ ਗੱਲ ਕਹਿ ਰਿਹਾ ਹੈ ਜਦਕਿ ਰਾਜ 9170 ਪਾਜ਼ੇਟਿਵ ਮਾਮਲਿਆਂ ਆਉਣ ਦੀ ਗੱਲ ਕੀਤੀ ਜਾ ਰਹੀ ਹੈ। ਲੁਧਿਆਣਾ ‘ਚ 2072 ਐਕਟਿਵ ਮਰੀਜ਼ ਦਸੇ ਜਾ ਰਿਹੇ ਹਨ
ਪੰਜਾਬ ‘ਚ ਕੋਰੋਨਾ ਦੀ ਸਥਿਤੀ- ਜੇਕਰ ਗੱਲ ਕਰੀਏ ਪੰਜਾਬ ਭਰ ਦੀ ਤਾਂ ਐਤਵਾਰ ਨੂੰ 50 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 1136 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਰਾਜ ‘ਚ 1086 ਮਰੀਜ਼ਾਂ ਦੀ ਕੋਰੋਨਾ ਮਹਾਂਮਾਰੀ ਦੇ ਚਲਦੇ ਮੌਤ ਹੋ ਚੁੱਕੀ ਹੈ ਜਦਕਿ 41779 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਚੰਡੀਗੜ੍ਹ ਹੈੱਡਕੁਆਟਰ ਦੀ ਰਿਪੋਰਟ ਮੁਤਾਬਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 374 ਮਰੀਜ਼ ਆਕਸੀਜਨ ‘ਤੇ ਹਨ ਜਦਕਿ 46 ਲੋਕ ਵੈਂਟੀਲੇਟਰ ‘ਤੇ ਹਨ। ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਜਿਨ੍ਹਾਂ 50 ਲੋਕਾਂ ਦੀ ਅੱਜ ਮੌਤ ਹੋਈ ਹੈ ਉਨ੍ਹਾਂ ‘ਚੋਂ ਪਟਿਆਲਾ ਤੋਂ 19, ਲੁਧਿਆਣਾ ਤੋਂ 9, ਜਲੰਧਰ ਤੋਂ 7, ਗੁਰਦਾਸਪੁਰ ਤੋਂ 6, ਫਿਰੋਜ਼ਪੁਰ-ਫਾਜ਼ਿਲਕਾ ਤੇ ਹੁਸ਼ਿਆਰਪੁਰ ਤੋਂ 2-2, ਕਪੂਰਥਲਾ, ਮੁਕਤਸਰ, ਸੰਗਰੂਰ ਤੇ ਤਰਤ ਤਾਰਨ ਤੋਂ 1-1 ਮਰੀਜ਼ ਦੀ ਮੌਤ ਹੋ ਗਈ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹਿਆਂ ਤੋਂ ਸਹੀ ਫੀਡਬੈਕ ਨਾ ਮਿਲਣ ਕਾਰਨ ਰਿਪੋਰਟਾ ਦੇ ਅੰਕੜਿਆਂ ‘ਚ ਵੱਡਾ ਫਰਕ ਪੈ ਜਾਂਦਾ ਹੈ।