ludhiana curfew: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹੇ ਜਿਨ੍ਹਾਂ ‘ਚ ਦਿਨੋ-ਦਿਨ ਕੋਰੋਨਾ ਮਾਮਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਹਨਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ‘ਚ ਜ਼ਿਆਦਾ ਸਖ਼ਤਾਈ ਵਰਤੀ ਗਈ ਹੈ। ਦੱਸ ਦਈਏ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਸੋਮਵਾਰ ਤੋਂ ਸ਼ੁੱਕਰਵਾਰ ਮੁਕਮਲ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਇਹ ਕਰਫ਼ਿਊ ਦੁਪਹਿਰ 12 ਵਜੇ ਤੋਂ ਸਵੇਰ 5 ਵਜੇ ਤੱਕ ਲੱਗੇਗਾ। ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਨਿੱਜੀ ਦਫ਼ਤਰ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹ ਸਕਣਗੇ। ਕਰਫ਼ਿਊ ਦੌਰਾਨ ਸ਼ਹਿਰ ‘ਚ ਆਵਾਜਾਈ ‘ਤੇ ਰੋਕ ਹੋਵੇਗੀ। ਮੈਡੀਕਲ ਐਮਰਜੰਸੀ ਅਤੇ ਫੈਕਟਰੀਆਂ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ 31 ਕੋਰੋਨਾ ਮਰੀਜ਼ਾਂ ਦੀ ਮੌਤ, 1615 ਨਵੇਂ ਪਾਜ਼ੀਟਿਵ ਕੇਸ
ਲੁਧਿਆਣਾ ਵਿੱਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ 31 ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਵਿਚੋਂ ਲੁਧਿਆਣਾ ਨਾਲ ਸਬੰਧਤ ਸੰਕਰਮਿਤ 20 ਰਹੇ, ਜਦਕਿ ਬਾਕੀ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। 1615 ਵਿਅਕਤੀ ਪਾਜ਼ੀਟਿਵ ਪਾਏ ਗਏ। ਜ਼ਿਲ੍ਹੇ ਨਾਲ ਸਬੰਧਤ ਇੱਥੇ 1465 ਲੋਕ ਸਨ। ਜ਼ਿਲ੍ਹੇ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਸੰਖਿਆ 64043 ਹੋ ਗਈ ਹੈ, ਜਦੋਂ ਕਿ ਦਮ ਤੋੜਣ ਵਾਲੇ ਲੋਕਾਂ ਦੀ ਗਿਣਤੀ ਹੁਣ 1509 ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 11212 ਤੱਕ ਪਹੁੰਚ ਗਈ ਹੈ। ਜਦੋਂ ਕਿ 52 ਮਰੀਜ਼ ਵੈਂਟੀਲੇਟਰ ‘ਤੇ ਹਨ।