ludhiana dc civil hospital: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਇਸ ਨਾਲ ਨਜਿੱਠਣ ਲਈ ਲਗਾਤਾਰ ਕਾਫੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ‘ਚ ਅੱਜ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਵੱਲੋਂ ਸਿਵਲ ਹਸਪਤਾਲ ‘ਚ ਦੌਰਾ ਕੀਤਾ ਗਿਆ। ਇਸ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਕੋਵਿਡ-19 ਪੀੜ੍ਹਤ ਮਰੀਜ਼ਾਂ ਦਾ ਹਾਲ ਜਾਣਿਆ। ਉਨ੍ਹਾਂ ਨੇ ਰਾਸ਼ਨ ਸਮੱਗਰੀ ਦੀ ਜਾਂਚ ਕਰਦੇ ਹੋਏ ਕਿਹਾ ਕਿ ਕੋਰੋਨਾ ਪੀੜ੍ਹਤ ਮਰੀਜ਼ਾਂ ਨੂੰ ਚੰਗਾ ਖਾਣਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ.ਰਾਜ਼ੇਸ਼ ਬੱਗਾ ਵੀ ਪਹੁੰਚੇ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਹੁੰਚ ਕੇ ਸਭ ਤੋਂ ਪਹਿਲਾ ਐੱਨ.ਜੀ.ਓ ਵੱਲੋਂ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਵੰਡੀ ਜਾਣ ਵਾਲੀ ਰਾਸ਼ਨ ਸਮੱਗਰੀ ਦੀ ਜਾਂਚ ਕੀਤੀ ਗਈ। ਕੋਰੋਨਾ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੇ ਭੋਜਨ ਦੀ ਕੁਆਲਿਟੀ ਦੇ ਬਾਰੇ ਵੀ ਜਾਣਿਆ। ਉਨ੍ਹਾਂ ਦਾ ਡਾਈਟ ਦਾ ਵੇਰਵਾ ਲਿਆ ਗਿਆ। ਇਸ ਤੋਂ ਬਾਅਦ ਉਹ ਮਦਰ ਐਂਡ ਚਾਈਲਡ ਹਸਪਤਾਲ ਗਏ ਅਤੇ ਐੱਸ.ਐੱਮ. ਓ ਤੋਂ ਇਲਾਜ ਪ੍ਰਬੰਧਾਂ ਦਾ ਵੇਰਵਾ ਲਿਆ। ਇਸ ਤੋਂ ਇਲਾਵਾ ਡੀ.ਸੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ ਜਾਗਰੂਕ ਵੀ ਕੀਤਾ ਗਿਆ। ਲੋਕਾਂ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦਾ ਪਾਲਣ ਕਰਨ ਲਈ ਕਿਹਾ ਗਿਆ।