ludhiana farmer died road accident: ਲੁਧਿਆਣਾ (ਤਰਸੇਮ ਭਾਰਦਵਾਜ)- ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ ਦੇ ਵੀ ਕਈ ਲੋਕ ਧਰਨੇ ’ਚ ਲਗਾਤਾਰ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਦਿੱਲੀ ‘ਚ ਅੱਜ ਭਾਵ ਮੰਗਲਵਾਰ ਨੂੰ ਅੰਦੋਲਨ ‘ਚ ਸ਼ਾਮਲ ਹੋਣ ਜਾ ਰਹੇ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਸੋਨੀ ਪੁੱਤਰ ਮੇਹਰ ਸਿੰਘ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਜਗਰਾਓਂ ਦੇ ਰੂਪ ‘ਚ ਹੋਈ ਹੈ। ਦੱਸ ਦੇਈਏ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਗੁਰਪ੍ਰੀਤ ਸਿੰਘ ਸਰਹਿੰਦ ਦੇ ਨੇੜੇ ਪਹੁੰਚਿਆ ਤਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੁਰਮੀਤ ਸਿੰਘ ਗੀਤਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ।
ਦੱਸਣਯੋਗ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 47ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਗੱਲਬਾਤ ਅੱਠਵੇਂ ਪੜਾਅ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਹੱਲ ਕੱਢਣ ‘ਚ ਅਸਫਲ ਰਹੀ। ਕੇਂਦਰ ਅਤੇ ਕਿਸਾਨ ਆਗੂ ਆਪਣੀ ਅਗਲੀ ਬੈਠਕ 15 ਜਨਵਰੀ ਨੂੰ ਹੋਣੀ ਹੈ ਫਿਲਹਾਲ ਸੁਪਰੀਮ ਕੋਰਟ ‘ਚ ਵੀ ਇਸ ਸਬੰਧੀ ਸੁਣਵਾਈ ਚੱਲ ਰਹੀ ਹੈ।
ਇਹ ਵੀ ਦੇਖੋ–