ludhiana ferozepur road tractors kafala: ਲੁਧਿਆਣਾ (ਤਰਸੇਮ ਭਾਰਦਵਾਜ)-ਪੂਰੇ ਦੇਸ਼ ‘ਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਪਿਛਲੇ 62 ਦਿਨਾਂ ਤੋਂ ਡਟੇ ਹੋਏ ਕਿਸਾਨਾਂ ਵੱਲੋਂ ਅੱਜ ਦਿੱਲੀ ‘ਚ ਅਜਿਹੀ ਟਰੈਕਟਰ ਪਰੇਡ ਕੱਢ ਕੇ ਇਤਿਹਾਸ ਰਚਿਆ ਜਾਵੇਗਾ।
ਇਸ ਦੇ ਚੱਲਦਿਆਂ ਲੁਧਿਆਣਾ-ਫਿਰੋਜਪੁਰ ਰੋਡ ‘ਤੇ ਵੀ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਧੁੰਮਾਂ ਪਾਉਂਦਾ ਟਰੈਕਟਰਾਂ ਦਾ ਇਹ ਕਾਫਲਾ ਦਿੱਲੀ ਲਈ ਰਵਾਨਾ ਹੋਇਆ, ਜੋ ਕਿ ਟਰੈਕਟਰ ਪਰੇਡ ਦਾ ਹਿੱਸਾ ਬਣੇਗਾ ਅਤੇ ਕਿਸਾਨੀ ਸੰਘਰਸ਼ ਲਈ ਸਮਰੱਥਨ ਕਰਨਗੇ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਦੌਰ ਦੀਆਂ ਬੈਠਕਾਂ ਹੋ ਚੁੱਕੀਆ ਹਨ ਪਰ ਸਾਰੀਆਂ ਹੀ ਬੇਸਿੱਟਾ ਰਹੀਆਂ ਹਨ।
ਅਖੀਰਲੇ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਮੁਤਾਬਕ ਕਾਨੂੰਨ ਰੱਦ ਕੀਤਾ ਜਾਣ ਤੋਂ ਸਾਫ ਇਨਕਾਰ ਕਰ ਦੇਣ ਨਾਲ ਕਿਸਾਨਾਂ ਵੱਲੋਂ ਪਹਿਲਾਂ ਹੀ ਨਿਰਧਾਰਿਤ ਪ੍ਰੋਗਰਾਮ ਮੁਤਾਬਕ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ‘ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਇਹ ਵੀ ਦੇਖੋ-–