Ludhiana fir lodge people: ਲੁਧਿਆਣਾ ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਜਿਸ ਤਰ੍ਹਾਂ ਵੱਧ ਰਹੇ ਹਨ, ਇਸ ਨੇ ਸਿਹਤ ਵਿਭਾਗ ਦੇ ਨਾਲ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ। ਇਸ ਦੇ ਨਾਲ ਵਾਇਰਸ ਨਾਲ ਨਜਿੱਠਣ ਲਈ ਲੁਧਿਆਣਾ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਸਖਤੀ ਹੋਰ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਹਕ ਪੁਲਿਸ ਨੇ ਦੇਰ ਰਾਤ ਤੱਕ ਘੁੰਮਣ ਵਾਲਿਆਂ, ਸ਼ਰਾਬ ਵੇਚਣ, ਦੁਕਾਨਾਂ ਖੋਲਣ ਅਤੇ ਹੋਰ ਬਿਨ੍ਹਾਂ ਕੰਮ ਤੋਂ ਘਰੋਂ ਬਾਹਰ ਨਿਕਲਣ ਵਾਲਿਆਂ ਲੋਕਾਂ ‘ਤੇ ਸ਼ਿਕੰਜਾ ਕੱਸਦਿਆਂ ਹੋਇਆ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਪੁਲਿਸ ਨੇ ਇਕ ਹੀ ਦਿਨ ‘ਚ 12 ਲੋਕਾਂ ‘ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ‘ਚ 3 ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਦੱਸਣਯੋਗ ਹੈ ਕਿ ਮਹਾਨਗਰ ‘ਚ ਕੋਰੋਨਾ ਪੀੜ੍ਹਤਾਂ ਦਾ ਅੰਕੜਾ 1638 ਤੱਕ ਪਹੁੰਚ ਚੁੱਕਿਆ ਹੈ, ਜਦਕਿ 40 ਲੋਕਾਂ ਦੀ ਮੌਤ ਹੋ ਗਈ ਹੈ।