ludhiana govt school girl suicide:ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਸਰਕਾਰੀ ਸਕੂਲ ‘ਚ ਪੜ੍ਹਨ ਗਈ ਕੁੜੀ ਨੇ ਸਕੂਲ ‘ਚ ਹੀ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਮਾਮਲਾ ਡੇਹਲੋ ਅਧੀਨ ਪੈਂਦੇ ਪਿੰਡ ਗਿੱਲ ਦੇ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁੜੀ ਨੇ ਪੱਖੇ ਨਾਲ ਚੁੰਨੀ ਬੰਨ ਕੇ ਜੀਵਨਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਕੁੜੀ ਦੀ ਉਮਰ 17 ਸਾਲਾਂ ਦੱਸੀ ਜਾ ਰਹੀ ਹੈ, ਜੋ ਕਿ ਬਾਰਵੀ ਜਮਾਤ ਦੀ ਵਿਦਿਆਰਥਣ ਸੀ।
ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਪਿੰਡ ਗਿੱਲ ਦੇ ਸਰਕਾਰੀ ਸਕੂਲ ‘ਚ ਇਕ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਕੁੜੀ ਕਾਫੀ ਡਿਪੈਰਸ਼ਨ ‘ਚ ਰਹਿੰਦੀ ਸੀ, ਜਿਸ ਦੇ ਚੱਲਦਿਆਂ ਕੁੜੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਫਿਲਹਾਲ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ-–