ਲੁਧਿਆਣਾ ਜ਼ਿਲ੍ਹੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 65 ਪ੍ਰਾਇਮਰੀ ਹੈਲਥ ਕੇਅਰ ਸੈਂਟਰਾਂ ਅਤੇ ਅਰਬਨ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਬਦਲਾਅ ਲਈ ਏਜੰਸੀ ਦੇ ਨਾਂ ਵੀ ਤੈਅ ਕੀਤੇ ਗਏ ਹਨ, ਜਿਨ੍ਹਾਂ ਨੂੰ ਕਲੀਨਿਕ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ। ਹਰੇਕ ਕਲੀਨਿਕ ਦੀ ਲਾਗਤ ਲਗਭਗ 25 ਲੱਖ ਰੁਪਏ ਹੈ। ਇਸ ਕੰਮ ਨੂੰ 26 ਜਨਵਰੀ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਦਾ ਉਦਘਾਟਨ ਗਣਤੰਤਰ ਦਿਵਸ ‘ਤੇ ਕੀਤਾ ਜਾਵੇਗਾ।
ਪੰਜਾਬ ਦੀ ਸੱਤਾ ‘ਚ ਆਉਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਸੀ। ਦਿੱਲੀ ਦੀ ਤਰਜ਼ ‘ਤੇ ਇਹ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾਣਗੇ। 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਇਸ ਸਮੇਂ ਲੁਧਿਆਣਾ ਵਿੱਚ ਨੌਂ ਮੁਹੱਲਾ ਕਲੀਨਿਕ ਚੱਲ ਰਹੇ ਹਨ, ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਇਨ੍ਹਾਂ ਸਕੀਮਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ।
ਸ਼ਹਿਰੀ ਖੇਤਰਾਂ ਵਿੱਚ ਚੱਲ ਰਹੀਆਂ ਸ਼ਹਿਰੀ ਡਿਸਪੈਂਸਰੀਆਂ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਪ੍ਰਾਇਮਰੀ ਹੈਲਥ ਕੇਅਰ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਅਤੇ ਅਰਬਨ ਡਿਸਪੈਂਸਰੀ ਨੂੰ ਮੁੜ ਸੁਰਜੀਤ ਕਰਨ ਲਈ ਖਾਕਾ ਤਿਆਰ ਕੀਤਾ ਗਿਆ ਹੈ। ਇਸਦੇ ਨਾਲ ਇਹ ਵੀ ਤੈਅ ਕੀਤਾ ਗਿਆ ਹੈ ਕਿ ਹਰੇਕ ਕੇਂਦਰ ਦਾ ਕੰਮ ਕਿਸ ਵਿਭਾਗ ਨੇ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ 65 ਸਾਈਟਾਂ ਦੀ ਚੋਣ ਕੀਤੀ ਗਈ ਹੈ, ਜਿਸ ਵਿੱਚ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਅਤੇ ਸ਼ਹਿਰੀ ਡਿਸਪੈਂਸਰੀਆਂ ਸ਼ਾਮਲ ਹਨ। ਕਲੀਨਿਕ ‘ਤੇ 25 ਲੱਖ ਰੁਪਏ ਖਰਚ ਕਰਨ ਦੀ ਸੀਮਾ ਤੈਅ ਕੀਤੀ ਗਈ ਹੈ। ਕੰਮ ਦੀ ਨਿਗਰਾਨੀ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦਾ ਖਰਚਾ ਸਿਹਤ ਵਿਭਾਗ ਵੱਲੋਂ ਚੁੱਕਿਆ ਜਾਵੇਗਾ। ਇਹ ਕੰਮ ਦਸੰਬਰ ਦੇ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਕਰ ਲਿਆ ਜਾਵੇਗਾ।