Ludhiana heat people Temperature: ਲੁਧਿਆਣਾ ‘ਚ ਜਿੱਥੇ ਇਕ ਪਾਸੇ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਉੱਥੇ ਹੀ ਇਸ ਦੇ ਨਾਲ ਅੱਤ ਦੀ ਗਰਮੀ ਨੇ ਵੀ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸ਼ਹਿਰ ‘ਚ ਅੱਗ ਰੂਪੀ ਗਰਮੀ ਨੇ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਕਰ ਦਿੱਤਾ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਸੜਕਾਂ ਦੇ ਸੁੰਨਸਾਨ ਦੇਖੀ ਜਾਂਦੀ ਹੈ। ਜੇਕਰ ਗੱਲ ਕਰੀਏ ਤਾਪਮਾਨ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਜਦਕਿ ਘੱਟ ਤੋਂ ਘੱਟ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਪੀ.ਏ.ਯੂ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਜ਼ਿਲੇ ਦੇ ਨੇੜਲੇ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ।
ਇਸ ਤੋਂ ਇਲਾਵਾ ਜਿੱਥੇ ਜ਼ਿਲ੍ਹੇ ‘ਚ ਅੱਤ ਦੀ ਗਰਮੀ ਵਰ ਰਹੀ ਹੈ, ਉੱਥੇ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਬਿਜਲੀ ਬੰਦ ਰਹਿਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।