ludhiana increase active cases: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਣ ਲੱਗੇ ਹਨ, ਜਿਸ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ ਅਕਤੂਬਰ ਮਹੀਨੇ ਦੇ ਆਖਰੀ ਹਫਤੇ ਤੋਂ ਬਾਅਦ ਲਗਾਤਾਰ ਸਰਗਰਮ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਵੀਰਵਾਰ ਨੂੰ ਸਰਗਰਮ ਮਾਮਲਿਆਂ ਦਾ ਅੰਕੜਾ 500 ਤੋਂ ਪਾਰ ਪਹੁੰਚ ਗਿਆ ਹੈ। ਜ਼ਿਲ੍ਹੇ ‘ਚ ਹੁਣ 510 ਸਰਗਰਮ ਮਾਮਲੇ ਹੋ ਗਏ ਹਨ, ਜਿਨ੍ਹਾਂ ‘ਚੋਂ 375 ਮਰੀਜ਼ ਹੋਮ ਕੁਆਰੰਟਾਈਨ ਹਨ। ਲੈਵਲ-2 ‘ਚ 16 ਸਰਕਾਰੀ ਅਤੇ 52 ਨਿੱਜੀ ਹਸਪਤਾਲਾਂ ‘ਚ ਭਰਤੀ ਹਨ। 4 ਮਰੀਜ਼ ਵੈਟੀਲੇਂਟਰ ‘ਤੇ ਹਨ। ਇਸ ਦੇ ਨਾਲ ਹੀ ਵੀਰਵਾਰ ਨੂੰ ਜ਼ਿਲ੍ਹੇ ‘ਚ 82 ਨਵੇਂ ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 65 ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਜਦਕਿ 17 ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਵੀਰਵਾਰ ਨੂੰ 3 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ‘ਚੋਂ 2 ਲੁਧਿਆਣਾ ਦੇ ਹਨ ਜਦਕਿ 7 ਮਰੀਜ਼ ਡਿਸਚਾਰਜ ਹੋਏ ਹਨ।
ਦੱਸਣਯੋਗ ਹੈ ਕਿ ਜ਼ਿਲ਼੍ਹੇ ਭਰ ‘ਚ ਹੁਣ ਤੱਕ 20585 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 19228 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 847 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2827 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 80 ਸਰਗਰਮ ਮਾਮਲੇ ਹਨ ਜਦਕਿ 330 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਭਰ ‘ਚ 11 ਕੋਰੋਨਾ ਪੀੜਤ ਮਰੀਜ਼ਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ‘ਚੋਂ 4 ਲੁਧਿਆਣਾ ਦੇ ਹਨ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਫਿਰ ਵਾਧਾ ਦੇਖਿਆ ਜਾ ਰਿਹਾ ਹੈ। ਸੂਬੇ ਭਰ ‘ਚ ਹੁਣ ਤੱਕ 1,35,834 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 4281 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਦੇ ਨੋਡਲ ਅਫਸਰ ਮੁਤਾਬਕ ਵੱਖ-ਵੱਖ ਜ਼ਿਲ੍ਹਿਆਂ ‘ਚ 125 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ ਜਦਕਿ 17 ਵੈਂਟੀਲੇਟਰ ‘ਤੇ ਹਨ।