ludhiana jodha market closed: ਲੁਧਿਆਣਾ (ਤਰਸੇਮ ਭਾਰਦਵਾਜ)- ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਤੇ ਠੱਲ੍ਹ ਪਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਹੈ ਅਤੇ ਸ਼ਾਮ 7 ਵਜੇ ਤੋਂ ਸਵੇਰ 5 ਵਜੇ ਤੱਕ ਕਰਫ਼ਿਊ ਦੇ ਐਲਾਨ ਕੀਤੀ ਗਿਆ ਹੈ। ਇਸ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਜੋਧਾਂ ਬਾਜ਼ਾਰ ਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਪਰ ਸ਼ਰਾਬ ਦਾ ਠੇਕਾ ਆਮ ਵਾਂਗ ਖੁੱਲ੍ਹੇ ਰਹੇ।
ਦੱਸਣਯੋਗ ਹੈ ਕਿ ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਕਾਰਨ ਪੰਜਾਬ ‘ਚ ਮੁੜ ਤੋਂ ਰਾਤ ਦਾ ਕਰਫਿਊ ਲਗਾਇਆ ਗਿਆ ਹੈ।ਇਸ ਦੌਰਾਨ ਮਹਾਨਗਰ ਦਾ ਜੋਧਾ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਅੰਦਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ।