ਲੁਧਿਆਣਾ : ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਨੌਜਵਾਨ ਖੁੱਲ੍ਹੇਆਮ ਹਥਿਆਰਾਂ ਦਾ ਪ੍ਰਦਰਸ਼ਨ ਕਰ ਰਹੇ ਹਨ। ਲੁਧਿਆਣਾ ਦੇ ਈਸ਼ਰ ਨਗਰ ਪੁਲ ‘ਤੇ ਨੌਜਵਾਨ ਨੇ ਕਾਰ ‘ਚੋਂ ਹੱਥ ਕੱਢ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ 25 ਨਵੰਬਰ ਨੂੰ ਫਿਰੋਜ਼ਪੁਰ ਦੇ ਗੁਰੂ ਹਰਸਹਾਏ ਦੇ ਰਹਿਣ ਵਾਲੇ ਸੰਦੀਪ ਕੁਮਾਰ ਅਤੇ ਹਰਪ੍ਰੀਤ ਸਿੰਘ ਆਪਣੀ ਪਜੈਰੋ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਡੀ ਮਾਰਟ ਨੇੜੇ ਸੰਦੀਪ ਸਿੰਘ ਨੇ ਕਾਰ ਵਿੱਚੋਂ ਹੱਥ ਕੱਢ ਕੇ ਆਪਣੀ ਪਿਸਤੌਲ ਨਾਲ ਫਾਇਰ ਕੀਤੀ। ਇਲਾਕਾ ਨਿਵਾਸੀਆਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕੀਤੀ ਅਤੇ ਆਸਪਾਸ ਦੇ ਲੋਕਾਂ ਤੋਂ ਇਸ ਬਾਰੇ ਪੁੱਛਗਿੱਛ ਕੀਤੀ।
ਪੁਲਿਸ ਵੱਲੋਂ ਸੇਫ ਸਿਟੀ ਪ੍ਰੋਜੈਕਟ ਤਹਿਤ ਲੱਗੇ ਕੈਮਰਿਆਂ ਤੋਂ ਸਬੂਤ ਇਕੱਠੇ ਕਰਨ ਤੋਂ ਬਾਅਦ ਸੰਦੀਪ ਕੁਮਾਰ ਅਤੇ ਉਸ ਦੇ ਦੋਸਤ ਹਰਪ੍ਰੀਤ ਸਿੰਘ ਖਿਲਾਫ ਥਾਣਾ ਸਦਰ ਵਿਖੇ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ASI ਸਤਵਿੰਦਰ ਸਿੰਘ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਪੰਜਾਬ ‘ਚ ਅਪਰਾਧਿਕ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਸੂਬੇ ‘ਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਮੁਹਿੰਮ ਪੂਰੇ 90 ਦਿਨਾਂ ਤੱਕ ਚੱਲੇਗੀ। ਇਸ ਦੇ ਨਾਲ ਹੀ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਵੱਲੋਂ ਇਹ ਫੈਸਲਾ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦੇ ਕੱਟੜਪੰਥੀ ਆਗੂ ਸੁਧੀਰ ਸੂਰੀ ਅਤੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਦੇ ਕਤਲ ਤੋਂ ਬਾਅਦ ਲਿਆ ਗਿਆ ਹੈ।