Ludhiana patient died corona: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਹੁਣ ਕੋਰੋਨਾਵਾਇਰਸ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ‘ਚ 3 ਮਹੀਨਿਆਂ ਬਾਅਦ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੇ ਨਾਲ-ਨਾਲ ਮੌਤਾਂ ਦੇ ਅੰਕੜੇ ‘ਚ ਵੀ ਗਿਰਾਵਟ ਆਈ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 120 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਸੀ, ਜਿਨ੍ਹਾਂ ‘ਚੋਂ 98 ਲੁਧਿਆਣਾ ਦੇ ਅਤੇ ਬਾਕੀ 22 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ 8 ਮਰੀਜ਼ਾਂ ਦੀ ਮੌਤ ਹੋਈ, ਜਿਨ੍ਹਾਂ ‘ਚੋਂ ਲੁਧਿਆਣਾ ਨਾਲ ਸਬੰਧਿਤ 1 ਮ੍ਰਿਤਕ ਦੀ ਪੁਸ਼ਟੀ ਹੋਈ ਤੇ ਜਦਤਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19040 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 17659 ਮਰੀਜ਼ ਭਾਵ 92.74 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 793 ਮ੍ਰਿਤਕਾਂ ਦੀ ਪੁਸ਼ਟੀ ਹੋ ਚੁੱਕੀ ਹੈ।ਜ਼ਿਲ੍ਹੇ ‘ਚ ਸਿਰਫ 587 ਹੀ ਸਰਗਰਮ ਮਾਮਲੇ ਹਨ, ਜਿਨ੍ਹਾਂ ‘ਚ 341 ਹੋਮ ਆਈਸੋਲੇਟ ਜਦਕਿ 40 ਸਰਕਾਰੀ ਤੇ 110 ਪ੍ਰਾਈਵੇਟ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ‘ਚੋਂ 315982 ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2451 ਤੱਕ ਪਹੁੰਚ ਚੁੱਕੀ ਹੈ ਜਦਕਿ 288 ਲੋਕਾਂ ਦੀ ਮੌਤ ਹੋ ਚੁੱਕੀ ਹੈ।