ludhiana police arrested smuggler: ਲਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ ਮਹਿਲਾ ਸਮੇਤ 4 ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ 21 ਕਿਲੋ ਚੂਰਾਪੋਸਤ ਅਤੇ 3 ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਦੋਸ਼ੀਆਂ ‘ਤੇ ਮਾਮਲਾ ਦਰਜ ਕਰਕੇ ਪੁਲਿਸ ਪੁੱਛਗਿੱਛ ਕਰ ਰਹੀ ਹੈ।
![ludhiana police arrested smuggler](https://dailypost.in/wp-content/uploads/2020/09/ss.jpg)
ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਥਾਣਾ ਡੀਵੀਜ਼ਨ ਨੰਬਰ 5 ਪੁਲਿਸ ਨੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਰੇਲਵੇ ਇੰਜਣ ਸ਼ੈਡ ਦੇ ਕੋਲ ਇਕ ਵਿਅਕਤੀ ਨੂੰ 11 ਕਿਲੋ ਚੂਰਾਪੋਸਤ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਏ.ਐੱਸ.ਆਈ ਪ੍ਰਦੀਪ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਪਛਾਣ ਬਸਤੀ ਅਬਦੁੱਲ਼ਾਪੁਰ ਨਿਵਾਸੀ ਸੰਦੀਪ ਸਿੰਘ ਦੇ ਰੂਪ ‘ਚ ਹੋਈ ਹੈ। ਦੂਜਾ ਮਾਮਲਾ ਪਿੰਡ ਕਾਕੋਵਾਲ ਤੋਂ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਬਸਤੀ ਜੋਧੇਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮਹਿਲਾ ਨੂੰ ਚੂਰਾਪੋਸਤ ਸਮੇਤ ਗ੍ਰਿਫਤਾਰ ਕਰ ਲਿਆ। ਤੀਜਾ ਮਾਮਲਾ ਥਾਣਾ ਸਦਰ ਪੁਲਿਸ ਨੇ ਪਿੰਡ ਥ੍ਰੀਕੇ ਦੇ ਸੂਆ ਰੋਡ ‘ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ 3 ਕਿਲੋ ਗਾਂਜੇ ਦੇ ਨਾਲ ਕਾਬੂ ਕੀਤਾ ਫਿਲਹਾਲ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।