Ludhiana police whatsapp Number: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਨੇ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ। ਇਸ ਦੇ ਮੱਦੇਨਜ਼ਰ ਹੁਣ ਜ਼ਿਲ੍ਹਾਂ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਪੁਲਿਸ ਨੇ ਵੱਟਸਐਪ ਨੰਬਰ ਜਾਰੀ ਕਰਕੇ ਕਿਹਾ ਹੈ ਕਿ ਹੁਣ ਆਨ ਦਾ ਸਪਾਟ ਐਕਸ਼ਨ ਲਿਆ ਜਾਵੇਗਾ। ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਹੈ ਕਿ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਇਆ ਜੇਕਰ ਤੁਹਾਨੂੰ ਕੋਈ ਨਜ਼ਰ ਆਵੇ ਤਾਂ ਉਸ ਦੀ ਫੋਟੋ ਖਿੱਚ ਕੇ ਜਾ ਵੀਡੀਓ ਬਣਾ ਪੁਲਿਸ ਵੱਲੋਂ ਜਾਰੀ ਕੀਤੇ ਵੱਟਸਐਪ ਨੰਬਰ 91156-01159 ‘ਤੇ ਭੇਜੋ ਅਤੇ ਨਾਲ ਹੀ ਸਮਾਂ ਲਿਖ ਕੇ ਲੋਕੇਸ਼ਨ ਵੀ ਭੇਜੀ ਜਾਵੇ, ਤਾਂ ਪੁਲਿਸ ਵੱਲੋਂ ਆਨ ਦੀ ਸਪਾਟ ਐਕਸ਼ਨ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਵਾਸੀਆਂ ਨੂੰ ਕੋਰੋਨਾ ਖਿਲਾਫ ਲੜਾਈ ਲੜਨ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਪੁਲਿਸ ਨੇ ਸਖਤਾਈ ਵਰਤਦਿਆਂ ਹੋਇਆ ਲੇਟ ਨਾਈਟ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜੇਕਰ ਕੋਈ ਲੇਟ ਨਾਈਟ ਤੱਕ ਬਿਨ੍ਹਾਂ ਮਤਲਬ ਤੋਂ ਘਰੋਂ ਬਾਹਰ ਨਿਕਲਦਾ ਹੈ ਜਾਂ ਫਿਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨ ਪੁਲਿਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਲੋਕਾਂ ਖਿਲਾਫ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਅਤੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।