ludhiana rape girl Factory : ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਵਾਪਰ ਰਹੀਆਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣੀਆਂ ਵਾਲੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹਾ ਹੀ ਇਕ ਹੋਰ ਨਵਾਂ ਮਾਮਲਾ ਇੱਥੇ ਸ਼ੇਰਪੁਰ ਕਲਾਂ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਕਰੀ ਦੀ ਭਾਲ ‘ਚ ਆਈ ਲੜਕੀ ਘਿਨੌਣੀ ਹਰਕਤ ਦਾ ਸ਼ਿਕਾਰ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ 20 ਸਾਲਾਂ ਲੜਕੀ ਲਗਭਗ 1 ਮਹੀਨਾ ਪਹਿਲਾਂ ਹੀ ਉਤਰ ਪ੍ਰਦੇਸ ਤੋਂ ਇੱਥੇ ਨੌਕਰੀ ਕਰਨ ਆਈ ਸੀ ਅਤੇ ਸ਼ੇਰਪੁਰ ਕਲਾ ਇਲਾਕੇ ‘ਚ ਸਥਿਤ ਇਕ ਫੈਕਟਰੀ ‘ਚ ਕੰਮ ਕਰਦੀ ਸੀ।ਉਸੇ ਫੈਕਟਰੀ ਦੇ 2 ਕਰਮਚਾਰੀਆਂ ਨੇ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ਅਤੇ ਉਸ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਪਰ ਪੀੜਤਾਂ ਨੇ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਲੜਕੀ ਦੀ ਹਾਲਤ ਖਰਾਬ ਦੇਖਦੇ ਹੋਏ ਹਸਪਤਾਲ ਭਰਤੀ ਕਰਵਾਇਆ ਗਿਆ ਹੈ।