Ludhiana Road Accident: ਢੰਡਾਰੀ ਪੁਲ ਦੇ ਕੋਲ ਯਾਰਡ ਚੌਂਕ ‘ਚ ਗਸ਼ਤ ਕਰ ਰਹੇ ਪੀ.ਸੀ.ਆਰ. ਮੁਲਾਜ਼ਮਾਂ ਨੂੰ ਟਰੱਕ ਚਾਲਕ ਵਲੋਂ ਟੱਕਰ ਮਾਰ ਦਿੱਤੀ।ਜਿਸ ਕਾਰਨ ਦੋਵੇਂ ਮੁਲਾਜ਼ਮ ਮੋਟਰਸਾਈਕਲ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ।ਦੋਸ਼ੀ ਟਰੱਕ ਚਾਲਕ ਮੌਕੇ ਤੋਂ ਫਰਾਰ ਹੋਣ ‘ਚ ਜ਼ਖਮੀ ਹੋ ਗਿਆ।ਜ਼ਖਮੀ ਮੁਲਾਜ਼ਮਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਹੈੱਡ ਕਾਂਸਟੇਬਲ ਦੀ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਫੋਰਟਿਸ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਏ.ਐੱਸ.ਆਈ. ਨੂੰ ਇਲਾਜ ਦੇ ਬਾਅਦ ਛੁੱਟੀ ਦੇ ਦਿੱਤੀ ਗਈ।ਫੋਕਲ ਪੁਆਇੰਟ ਦੀ ਪੁਲਸ ਨੇ ਏ.ਐੱਸ.ਆਈ. ਹਰਦੇਵ ਸਿੰਘ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਕ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵੇਂ ਪੁਲਸ ਮੁਲਾਜ਼ਮ ਪੀ.ਸੀ.ਆਰ. ਬਾਈਕ ਨੰ. 68 ‘ਤੇ ਤਾਇਨਾਤ ਸਨ।ਉਨ੍ਹਾਂ ਦੀ ਡਿਊਟੀ ਫੋਕਲ ਪੁਆਇੰਟ ਇਲਾਕੇ ‘ਚ ਸਵੇਰ ਦੀ ਸ਼ਿਫਟ ‘ਚ ਸੀ। ਦੋਵੇਂ ਸ਼ਾਮ ਦੇ ਵਜੇ ਬਾਈਕ ‘ਤੇ ਸਵਾਰ ਹੋ ਕੇ ਗਸ਼ਤ ਕਰ ਰਹੇ ਸਨ।ਅਚਾਨਕ ਪਿੱਛੋਂ ਤੇਜ਼ ਰਫਤਾਰ ਇੱਕ ਟਰੱਕ ਆਇਆ ਅਤੇ ਬਾਈਕ ਨੂੰ ਟੱਕਰ ਮਾਰ ਕੇ ਉੱਥੋਂ ਭੱਜ ਗਿਆ ਜਿਸ ਕਾਰਨ ਬਾਈਕ ‘ਤੇ ਸਵਾਰ ਮੁਲਾਜ਼ਮ ਡਿੱਗ ਗਏ ਅਤੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਇੱਕ ਦੀ ਮੌਤ ਹੋ ਗਈ।ਪੁਲਸ ਨੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ‘ਚ ਜੁੱਟ ਗਈ ਹੈ।ਫਿਲਹਾਲ ਦੋਸ਼ੀ ਦੀ ਭਾਲ ਜਾਰੀ ਹੈ।