Ludhiana road accident : ਲੁਧਿਆਣਾ ਫੋਰਟਿਸ ਹਸਪਤਾਲ ਦੇ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਜਦਕਿ ਉਸਦਾ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ।
ਮੌਕੇ ‘ਤੇ ਇਕੱਠੀ ਲੋਕਾਂ ਦੀ ਭੀੜ ਵਲੋਂ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੋਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ।ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।ਜਾਣਕਾਰੀ ਮੁਤਾਬਕ ਮ੍ਰਿਤਕ ਅਤੇ ਉਸਦਾ ਸਾਥੀ ਇੱਕ ਫੈਕਟਰੀ ‘ਚ ਕੰਮ ਕਰਦੇ ਸਨ ਉਹ ਦੋਵੇਂ ਕੰਮ ਤੋਂ ਵਾਪਸ ਆ ਰਹੇ ਸਨ ਕਿ ਅਚਾਨਕ ਇੱਕ ਪਿੱਛੋਂ ਤੇਜ਼ ਰਫਤਾਰ ਟਰੱਕ ਆਇਆ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਨਾਲ ਉਨ੍ਹਾਂ ਦਾ ਮੋਟਰਸਾਈਕਲ ਡਿੱਗ ਪਿਆ ਅਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਜਿਸਦੇ ਚਲਦਿਆਂ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮ੍ਰਿਤਕ ਦੀ ਪਛਾਣ ਸੁਮਿਤ ਵਰਮਾ ਜੋ ਕਿ ਇੱਕ ਕਾਂਗਰਸੀ ਨੇਤਾ ਦਾ ਭਾਣਜਾ ਸੀ ਅਤੇ ਜ਼ਖਮੀ ਦੀ ਪਛਾਣ ਦੀਪਕ ਵਜੋਂ ਹੋਈ ਹੈ।ਦੀਪਕ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਮ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ।ਦੱਸ ਦੇਈਏ ਟਰੱਕ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।ਥਾਣਾ ਫੋਕਲ ਪੁਆਇੰਟ ਪੁਲਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।