ludhiana Robber police arrested: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ਪੁਲਿਸ ਵਲੋਂ 2 ਅਜਿਹੇ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ, ਜੋ ਰਾਹਗੀਰਾਂ ਨੂੰ ਡਰਾ ਧਮਕਾ ਕੇ ਉਹਨਾਂ ਲੁੱਟ ਕੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਸੀ।ਪੁਲਿਸ ਅਧਿਕਾਰੀ ਮੁਤਾਬਿਕ ਦੋਨਾਂ ਮੁਲਜ਼ਮਾਂ ਵਲੋਂ ਕੁਝ ਦਿਨ ਪਹਿਲਾਂ ਇਕ ਬੈਂਕ ਦੇ ਏ.ਟੀ.ਐਮ ਚੋਂ ਪੈਸੇ ਕੱਢਵਾ ਕੇ ਬਾਹਰ ਨਿਕਲੇ ਵਿਅਕਤੀ ਤੋਂ ਪੈਸੇ ਅਤੇ ਏ.ਟੀ.ਐਮ ਦੀ ਲੁੱਟ ਕੀਤੀ ਗਈ ਸੀ ਪਰ ਉਕਤ ਵਿਅਕਤੀ ਨੇ ਦੋਨਾਂ ਮੁਲਜ਼ਮਾਂ ਨੂੰ ਪਛਾਣ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਸਾਹਨੇਵਾਲ ਨੇੜੇ ਗ੍ਰਿਫਤਾਰ ਕਰ ਲਿਆ। ਦੋਸ਼ੀਆਂ ਦੀ ਪਛਾਣ ਜਗਤਾਰ ਸਿੰਘ ਉਰਫ ਗੈਰੀ ਅਤੇ ਗੁਰਦੇਵ ਸਿੰਘ ਉਰਫ ਗੁਰੂ ਵਜੋਂ ਹੋਈ ਹੈ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਨਾਂ ਨੌਜਵਾਨ ਪਹਿਲਾਂ ਵੀ ਕਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਨੇ ਮੁਲਜ਼ਮਾਂ ਪਾਸੋਂ ਮੋਟਰਸਾਈਕਲ ਅਤੇ ਇਕ ਮੋਬਾਇਲ ਬਰਾਮਦ ਕੀਤਾ ਹੈਫਿਲਹਾਲ ਮੁਲਜ਼ਮਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਹਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।