ludhiana SAD staged protest rally: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਦੇ ਘੰਟਾ ਘਰ ਚੌਂਕ ‘ਚ ਪੂਤਲਾ ਫੂਕ ਰੋਸ ਰੈਲੀ ਕੱਢ ਕੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇੰਨਾ ਹੀ ਨਹੀਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ। ਇਸਨੂੰ ਦੇਖਦੇ ਹੋਏ ਸ਼ਹਿਰ ‘ਚ ਪੁਲਿਸ ਵੱਲ਼ੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਤਾਇਨਾਤ ਕੀਤੀ ਗਈ।
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਜਲਾਲਾਬਾਦ ‘ਚ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਤਹਿਸੀਲ ਕੰਪਲੈਕਸ ‘ਚ ਉਸ ਸਮੇਂ ਹਲਾਤਾ ਵਿਗੜ ਗਏ ਜਦੋਂ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਫਲੇ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਪਹੁੰਚੇ, ਤਾਂ ਇਸ ਦੌਰਾਨ ਅਚਾਨਕ ਅਕਾਲੀ ਅਤੇ ਕਾਂਗਰਸੀ ਵਰਕਰਾਂ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ‘ਤੇ ਇੱਟਾ-ਰੋੜਿਆਂ ਨਾਲ ਹਮਲਾ ਹੋਇਆ ਅਤੇ ਫਾਇਰਿੰਗ ਵੀ ਹੋਈ।
ਇਸ ਘਟਨਾ ਦੀ ਨਿੰਦਿਆ ਕਰਦੇ ਹੋਏ ਅੱਜ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਇਕੱਠੇ ਹੋ ਕੇ ਲੁਧਿਆਣਾ ‘ਚ ਰੋਸ ਰੈਲੀ ਕੱਢੀ ਅਤੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਵੀ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਵੱਲੋਂ ਕੀਤੀ ਗਈ।
ਇਹ ਵੀ ਦੇਖੋ–