ludhiana saras mela at pau dc: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਫਿਰ ਸਰਸ ਮੇਲਾ ਮਹਾਨਗਰ ਦੀ ਧਰਤੀ ‘ਤੇ ਲੱਗਣ ਜਾ ਰਹੀ ਹੈ। ਦਰਅਸਲ ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਸ਼ਹਿਰਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ‘ਚ 15 ਤੋਂ 26 ਮਾਰਚ ਤੱਕ ਸਰਸ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੇਸ਼ ਦੇ 22 ਸੂਬਿਆਂ ਦੇ ਕਲਾਕਾਰ ਅਤੇ ਸ਼ਿਲਪਕਾਰ ਇਸ ਮੇਲੇ ‘ਚ ਹਿੱਸਾ ਲੈਣਗੇ। ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਇਸ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਏ.ਡੀ.ਸੀ ਡੀ ਸੰਦੀਪ ਕੁਮਾਰ ਇਸ 12 ਦਿਨਾਂ ਪ੍ਰੋਗਰਾਮ ਦੇ ਓਵਰਆਲ ਇੰਚਾਰਜ ਹੋਣਗੇ।
ਦੱਸਣਯੋਗ ਹੈ ਕਿ ਲਾਈਵ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪਹਿਲੇ ਪੜਾਅ ‘ਚ ਕੋਰੋਨਾ ਟੀਕਾਕਰਨ ਮੁਹਿੰਮ ‘ਚ 18, 251 ਸਿਹਤ ਕਰਮੀਆਂ ਤੇ 5869 ਮੂਹਰਲੀ ਕਤਾਰ ਵਾਲੇ ਕਾਮਿਆਂ ਨੇ ਟੀਕਾ ਲਗਵਾਇਆ ਹੈ। ਪਹਿਲੇ ਪੜਾਅ ਦੀ ਸਫ਼ਲਤਾਪੂਰਵਕ ਸਮਾਪਤੀ ਤੋਂ ਬਾਅਦ ਹੁਣ ਦੂਸਰੇ ਪੜਾਅ ਦੀ ਸਫ਼ਲਤਾਪੂਰਵਕ ਸ਼ੁਰੂਆਤ ਹੋਈ ਹੈ | ਉਨ੍ਹਾਂ ਕਿਹਾ ਕਿ ਅੱਜ ਤੱਕ 675 ਸਿਹਤ ਕਰਮਚਾਰੀਆਂ ਨੂੰ ਕੋਰੋਨਾ ਟੀਕੇ ਦੀ ਦੂਸਰੀ ਖੁਰਾਕ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ਥਾਨਿਕ ਚੋਣਾਂ ਨੂੰ ਲੈ ਕੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਵਧਾਈ ਦਿੱਤੀ।
ਇਹ ਵੀ ਦੇਖੋ–