Ludhiana shivsena protest china: ਬੀਤੇ ਦਿਨੀਂ ਗਲਵਾਨ ਘਾਟੀ ‘ਚ ਚੀਨੀ ਫੌਜੀਆਂ ਨਾਲ ਝੜਪਾਂ ‘ਚ ਸ਼ਹੀਦ ਹੋਏ ਪੰਜਾਬ ਦੇ 4 ਫੌਜੀਆਂ ਦੀ ਸ਼ਹਾਦਤ ‘ਤੇ ਲੋਕਾਂ ਦਾ ਗੁੱਸਾ ਫੁੱਟ ਰਿਹਾ ਹੈ। ਸੂਬੇ ‘ਚ ਕਈ ਥਾਵਾਂ ‘ਤੇ ਚੀਨ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿੱਥੇ ਅੱਜ ਭਾਵ ਵੀਰਵਾਰ ਸ਼ਿਵ ਸੈਨਾ ਨੇ ਚੀਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਫਿੰਗ ਦਾ ਪੁਤਲਾ ਵੀ ਫੂਕਿਆ।ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਚੀਨੀ ਵਸਤੂਆਂ ਦਾ ਬਾਈਕਾਟ ਕਰਨ ਦੀ ਵੀ ਬੇਨਤੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਫੌਜੀ ਵੀਰਾਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਮੰਗ ਵੀ ਕੀਤੀ।
ਦੱਸਣਯੋਗ ਹੈ ਕਿ ਬੀਤੀ ਦਿਨੀਂ ਭਾਰਤ-ਚੀਨ ਸਰਹੱਦ ‘ਤੇ ਚੀਨੀ ਸੈਨਿਕਾਂ ਦੇ ਨਾਲ ਝੜਪ ਵਿੱਚ ਪੰਜਾਬ ਦੇ ਸੰਗਰੂਰ ਤੋਂ ਗੁਰਬਿੰਦਰ ਸਿੰਘ, ਗੁਰਦਾਸਪੁਰ ਤੋਂ ਸਤਨਾਮ ਸਿੰਘ, ਪਟਿਆਲਾ ਦਾ ਮਨਦੀਪ ਸਿੰਘ ਅਤੇ ਮਾਨਸਾ ਦੇ ਗੁਰਤੇਜ ਸਿੰਘ ਸ਼ਹੀਦ ਹੋ ਗਏ ਸੀ।