ludhiana SPS hospital beds: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ, ਜਿਸ ਦੇ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਜ਼ਿਲੇ ਦਾ ਇਕ ਹਸਪਤਾਲ ਨੇ ਪ੍ਰਸ਼ਾਸਨ ਨਾਲ ਸਹਿਯੋਗ ਵਧਾਉਂਦੇ ਹੋਏ ਕੋਰੋਨਾ ਮਰੀਜ਼ਾਂ ਲਈ ਬੈੱਡਾਂ ਦੀ ਕਮੀ ਨੂੰ ਪੂਰੀ ਕੀਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਸ਼ੇਰਪੁਰ ਚੌਕ ਸਥਿਤ ਐੱਸ.ਪੀ.ਐੱਸ ਹਸਪਤਾਲ ‘ਚ ਕੋਰੋਨਾ ਨਾਲ ਨਜਿੱਠਣ ਲਈ ਬੈੱਡਾਂ ਦੀ ਗਿਣਤੀ 70 ਤੱਕ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਹਿਲਾਂ ਇੱਥੇ ਕੋਰੋਨਾ ਮਰੀਜ਼ਾਂ ਲਈ 50 ਬੈੱਡ ਦਾ ਪ੍ਰਬੰਧ ਕੀਤਾ ਗਿਆ ਸੀ।ਇਸ ਮੌਕੇ ਐੱਸ.ਪੀ.ਐੱਸ ਹਸਪਤਾਲ ਪਹੁੰਚੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਮੈਨੇਜਮੈਂਟ ਦਾ ਧੰਨਵਾਜ ਕੀਤਾ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ ਮਹਾਨਗਰ ‘ਚੋਂ 315 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸੀ ਜਿਨ੍ਹਾਂ ‘ਚੋਂ 19 ਦੂਜੇ ਜ਼ਿਲ੍ਹਿਆਂ ਦੇ ਅਤੇ 296 ਲੁਧਿਆਣਾ ਦੇ ਸੀ। ਜ਼ਿਲ੍ਹੇ ‘ਚ 7 ਮਰੀਜ਼ਾਂ ਨੇ ਦਮ ਤੋੜਿਆ ਸੀ। ਹੁਣ ਤੱਕ ਮਹਾਨਗਰ ‘ਚ 6176 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਜ਼ਿਲਾਂ ਭਰ ‘ਚੋਂ 80,098 ਸੈਂਪਲ ਲਏ ਜਾ ਚੁੱਕੇ ਹਨ ਅਤੇ ਮੌਜੂਦਾ ਸਮੇੰ 1807 ਸਰਗਰਮ ਮਾਮਲੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਕਾਰਨ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 1077 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 25 ਮਰੀਜ਼ਾਂ ਦੀ ਮੌਤ ਹੋਈ। ਹੁਣ ਤੱਕ ਸੂਬੇ ਭਰ ‘ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 29013 ਤੱਕ ਪਹੁੰਚ ਗਈ ਜਦਕਿ 731 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਭਰ ‘ਚੋਂ 18328 ਲੋਕਾਂ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।