Ludhiana stronghold robbers incident: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁਟੇਰਿਆਂ ਦਾ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਅੱਜ ਤੀਜੇ ਦਿਨ ਫਿਰ ਲੁਟੇਰਿਆਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਤਾਜ਼ਾ ਮਾਮਲਾ ਇੱਥੋ ਦੇ ਫਾਊਂਟੇਨ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਇਕ ਨੌਜਵਾਨ ਤੋਂ 40,000 ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ ਹਨ। ਦੱਸ ਦੇਈਏ ਕਿ ਇਹ ਨੌਜਵਾਨ ਸਿਗਰੇਟ ਸਪਲਾਈ ਕਰਨ ਦਾ ਕੰਮ ਕਰਦਾ ਹੈ। ਇਹ ਘਟਨਾ ਦੀ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਰਿਕਾਰਡ ਹੋ ਗਈ ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਛਾਣਬੀਣ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਇਕ ਦਿਨ ਪਹਿਲਾਂ ਲੁਟੇਰਿਆਂ ਨੇ ਸ਼ਿਮਲਾਪੁਰੀ ਇਲਾਕੇ ‘ਚ ਕਾਰੋਬਾਰੀ ਤੋਂ 4 ਲੱਖ ਰੁਪਏ ਲੁੱਟੇ ਗਏ ਸੀ। ਇੰਨਾ ਹੀ ਨਹੀ ਇੱਥੇ ਇਕ ਵਿਅਕਤੀ ਦੀਆਂ ਅੱਖਾਂ ‘ਚ ਮਿਰਚਾ ਪਾ ਕੇ 8 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਸੀ।