ludhiana weather heatwave continue: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਪਿਛਲੇ 3 ਦਿਨਾਂ ਤੋਂ ਹੁੰਮਸ ਭਰੀ ਗਰਮੀ ਵੱਧ ਗਈ ਹੈ , ਜਿਸ ਕਾਰਨ ਲੋਕਾਂ ਪਸੀਨੋ ਪਸੀਨੀ ਹੋ ਰਹੇ ਨੇ। ਤੇਜ਼ ਧੁੱਪ ਕਾਰਨ ਗਰਮੀ ਕਾਫੀ ਵੱਧ ਗਈ ਹ। ਅੱਜ ਭਾਵ ਸ਼ੁੱਕਰਵਾਰ ਨੂੰ ਸਵੇਰਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਸਬੰਧੀ ਚੰਡੀਗੜ੍ਹ ਸਥਿਤ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਠਿੰਡਾ, ਮਾਨਸਾ, ਫਰੀਦਕੋਟ ‘ਚ ਸਿਰਫ ਬੱਦਲ ਹੀ ਛਾਏ ਰਹਿ ਸਕਦੇ ਹਨ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਸ ਮੌਸਮ ‘ਚ ਲੋਕ ਘਰਾਂ ਤੋਂ ਘੱਟ ਹੀ ਬਾਹਰ ਨਿਕਲ ਰਹੇ ਸੀ। ਜ਼ਿਲ੍ਹੇ ‘ਚ ਖਤਰਨਾਕ ਕੋਰੋਨਾ ਦੇ ਮਾਮਲੇ ਦੇ ਕਾਰਨ ਬਾਜ਼ਾਰਾਂ ‘ਚ ਵੀ ਸੰਨਾਟਾ ਛਾਇਆ ਹੋਇਆ ਹੈ। ਕੋਰੋਨਾ ਦੇ ਚੱਲਦਿਆਂ ਸ਼ਹਿਰ ‘ਚ ਸਖਤ ਪ੍ਰਬੰਧ ਕੀਤੇ ਗਏ ਹਨ।