ludhiana weekend lockdown police: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਵੀਕੈਂਡ ਲਾਕਡਾਊਨ ਦੌਰਾਨ ਸਾਰੇ ਬਾਜ਼ਾਰ ਬੰਦ ਹਨ ਅਤੇ ਲੋਕ ਸੜਕਾਂ ‘ਤੇ ਘੁੰਮ ਰਹੇ ਹਨ। ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ ‘ਚ ਸੰਨਾਟਾ ਅਤੇ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਜਾਰੀ ਹੈ।ਪੁਲਿਸ ਵੀ ਸ਼ਹਿਰ ਦੀਆਂ ਸੜਕਾਂ ‘ਤੇ ਨਹੀਂ ਦਿਸ ਰਹੀ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਬਾਜ਼ਾਰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਭਾਵ ਸ਼ਨੀਵਾਰ ਨੂੰ ਸ਼ਹਿਰ ਦਾ ਚੌੜਾ ਬਾਜ਼ਾਰ, ਗੁੜ ਮੰਡੀ, ਸਲੇਮ ਟਾਬਰੀ, ਹੈਬੋਵਾਲ ਅਤੇ ਹੋਰ ਇਲਾਕਿਆਂ ਦੇ ਜਿਆਦਾਤਰ ਬਾਜ਼ਾਰ ਬੰਦ ਹਨ। ਇਸ ਦੌਰਾਨ ਲੋਕ ਸੜਕਾਂ ‘ਤੇ ਹਨ ਅਤੇ ਗੱਡੀਆਂ ਵੀ ਚੱਲ ਰਹੀਆਂ ਹਨ ਪਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ ਅਤੇ ਮਾਸਕ ਨਾ ਪਹਿਨਣ ਵਾਲੇ ਅਤੇ ਬਿਨਾਂ ਕਾਰਨ ਬਾਹਰ ਆਉਣ ਵਾਲੇ ਲੋਕਾਂ ਦੇ ਚਾਲਾਨ ਕੀਤੇ ਜਾ ਰਹੇ ਹਨ। ਕੋਰੋਨਾ ਮਹਾਮਾਰੀ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਲੋਕਾਂ ਨੂੰ ਆਪਣੇ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਬਿਨਾਂ ਕਾਰਨ ਘੁੰਮਣ ਵਾਲਿਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧ ਰਹੇ ਕਹਿਰ ਦੌਰਾਨ ਪੁਲਿਸ ‘ਚ ਵੀ ਖੌਫ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਪੁਲਿਸ ਕਰਮਚਾਰੀਆਂ ਨੇ ਲੋਕਾਂ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ‘ਚ ਰੂਟੀਨ ਨਾਕੇ ਕਾਫੀ ਘੱਟ ਹੋ ਗਏ ਹਨ। ਜੇਕਰ ਕਿਸੇ ਥਾਂ ‘ਤੇ ਪੁਲਿਸ ਕਰਮਚਾਰੀ ਤਾਇਨਾਤ ਵੀ ਹੈ ਤਾਂ ਉਹ ਵੀ ਜਿਆਦਾ ਪੁੱਛਗਿੱਛ ਨਹੀਂ ਕਰ ਰਹੇ ਹਨ।