ludhiana woman rape police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਔਰਤਾਂ ਖਿਲਾਫ ਲਗਾਤਾਰ ਅਪਰਾਧਿਕ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇੱਥੇ ਇਕ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਕਈ ਮਹੀਨਿਆਂ ਤੱਕ ਔਰਤ ਨਾਲ ਜਬਰ ਜ਼ਨਾਹ ਕਰਦਾ ਰਿਹਾ ਪਰ ਜਦੋਂ ਉਸ ਨੇ ਵਿਆਹ ਕਰਵਉਣ ਦੀ ਗੱਲ ਕੀਤੀ ਤਾਂ ਮੁਲਜ਼ਮ ਨੇ ਸਾਫ ਇਨਕਾਰ ਦਿੱਤਾ ਤਾਂ ਪੀੜਤਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਏ ਪਰ ਦੋਸ਼ੀ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਸਬ ਇੰਸਪੈਕਟਰ ਜਤਿੰਦਰ ਕੌਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜੀ.ਐੱਨ.ਜੀ ਕਾਲਜ ਦੇ ਕੋਲ ਪੈਂਦੇ ਬਾਬਾ ਦੀਪ ਸਿੰਘ ਨਗਰ ਵਾਸੀ ਪਾਲ ਸਿੰਘ ਵਜੋਂ ਹੋਈ। ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਉਪਰ ਮੁਲਜ਼ਮ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਪੀੜਤ ਔਰਤ ਨੇ ਦੱਸਿਆ ਕਿ 10 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ, ਤੇ ਉਸ ਦੀ ਇਕ ਧੀ ਵੀ ਸੀ ਪਰ ਪਤੀ ਸ਼ਰਾਬ ਪੀਣ ਦਾ ਆਦੀ ਹੋਣ ਕਰਕੇ ਕੰਮ ਨਹੀਂ ਕਰਦਾ ਸੀ, ਜਿਸ ਕਾਰਨ ਅਕਸਰ ਘਰ ‘ਚ ਕਲੇਸ਼ ਰਹਿੰਦਾ ਸੀ। ਪਤੀ ਤੋਂ ਪ੍ਰੇਸ਼ਾਨ ਹੋ ਕੇ ਪੀੜਤਾ ਆਪਣੀ ਧੀ ਨਾਲ ਪਤੀ ਤੋਂ ਅਲੱਗ ਰਹਿਣ ਲੱਗ ਪਈ। ਇਸੇ ਦੌਰਾਨ ਪੀੜਤਾਂ ਦੀ ਗੁਆਂਢ ‘ਚ ਰਹਿਣ ਵਾਲੇ ਇਕ ਨੌਜਵਾਨ ਨਾਲ ਜਾਣ-ਪਛਾਣ ਹੋ ਗਈ। ਕੁਝ ਸਮੇਂ ਬਾਅਦ ਔਰਤ ਨੇ ਆਪਣੇ ਪਤੀ ਕੋਲੋਂ ਤਲਾਕ ਲੈ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਅਲੱਗ-ਅਲੱਗ ਥਾਵਾਂ ‘ਤੇ ਲਿਜਾ ਕੇ ਘਿਨੌਣੀਆਂ ਹਰਕਤਾਂ ਕਰਦਾ ਰਿਹਾ ਪਰ ਮੁਲਜ਼ਮ ਨੇ ਜਦੋਂ ਇਸ ਤੋਂ ਬਾਦ ਪੀੜਤਾਂ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਫਿਰ ਪੀੜਤ ਔਰਤ ਵੱਲੋਂ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਹੈ।