ludhiana youth commit suicide : ਅੱਜ ਦੇ ਸਮੇਂ ‘ਚ ਲੋਕਾਂ ਕੋਲ ਸ਼ਹਿਣਸ਼ਕਤੀ ਦੀ ਬਹੁਤ ਕਮੀ ਆ ਗਈ ਹੈ।ਲੋਕਾਂ ਕੋਲ ਦੁੱਖ ਨੂੰ ਬਰਦਾਸ਼ਤ ਦੀ ਸ਼ਕਤੀ ਖਤਮ ਹੁੰਦੀ ਜਾ ਰਹੀ ਹੈ ਜਿਸ ਦਾ ਵੱਡਾ ਨਤੀਜਾ ਇਹ ਹੈ ਕਿ ਸੂਬੇ ‘ਚ ਆਏ ਦਿਨ ਖੁਦਕੁਸ਼ੀਆਂ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ।ਸ਼ਿਮਲਾਪੁਰੀ ਵਿਖੇ ਇੱਕ ਨੌਜਵਾਨ ਵਲੋਂ ਖੁਦ ‘ਤੇ ਪੈਟਰੋਲ ਛਿੜਕ ਕੇ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ।ਜੋ ਕਿ ਇੱਕ ਕਾਰ ਮਕੈਨਿਕ ਦਾ ਕੰਮ ਕਰਦਾ ਹੈ।ਮੌਤ ਦੇ ਅਮਲ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਚੱਲ ਸਕਿਆ ਹੈ।ਜਾਣਕਾਰੀ ਮੁਤਾਬਕ ਉਸਦੇ ਅਕਸਰ ਆਪਣੀ ਪਤਨੀ ਨਾਲ ਲੜਾਈ ਝਗੜੇ ਹੁੰਦੇ ਰਹਿੰਦੇ ਸਨ।ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿਣ ਲੱਗਾ।ਮ੍ਰਿਤਕ ਦੀ ਜੁਲਾਈ ਦੀ ਰਾਤ ਨੂੰ ਘਰੋਂ ਬਾਹਰ ਚਲਾ ਗਿਆ ਸੀ ਤਾਂ ਜਦੋਂ ਸਵੇਰੇ ਘਰ ਵਾਪਸ ਆਇਆ ਤਾਂ ਦਰਵਾਜ਼ਾ ਖੜਕਾਉਣ ‘ਤੇ ਉਸ ਦੀ ਪਤਨੀ ਰਾਜਪਿੰਦਰ ਕੌਰ ਨੇ ਕਾਫੀ ਸਮੇਂ ਤੱਕ ਦਰਵਾਜ਼ਾ ਨਾ ਖੋਲਿ੍ਹਆ, ਜਿਸ ‘ਤੇ ਦੋਵਾਂ ਦੀ ਬਹਿਸ ਹੋ ਗਈ ਅਤੇ ਉਸ ਨੇ ਸਵੇਰੇ ਨੂੰ ਆਪਣੇ ‘ਤੇ ਪੈਟਰੋਲ ਪਾ ਕੇ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ।ਅੱਗ ਦੀਆਂ ਲਪਟਾਂ ਦੇਖ ਕੇ ਅਤੇ ਚੀਕਾਂ ਸੁਣ ਕੇ ਮੁਹੱਲੇ ਵਾਲੇ ਵੀ ਘਟਨਾ ਸਥਾਨ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਦੋਂ ਤਕ ਅੱਗ ਬੁਝਦੀ ਅਰਵਿੰਦਰ ਸਿੰਘ ਪੂਰੀ ਤਰ੍ਹਾਂ ਨਾਲ ਝੁਲਸ ਚੁੱਕਾ ਸੀ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਘਟਨਾ ਦੀ ਖਬਰ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ,ਪੁਲਸ ਵਲੋਂ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ।ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਮਾਮਲੇ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।