Ludhiana youth died in accident : ਫਰੀਦਾਬਾਦ ਤੋਂ ਦਰਬਾਰ ਸਾਹਿਬ ਮੱਥਾ ਟੇਕਣ ਜਾਂਦੇ ਸਮੇਂ ਕਾਰ ਚਲਾ ਰਹੇ ਨੌਜਵਾਨ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਕੁਝ ਹੀ ਪਲਾਂ ‘ਚ ਭਿਆਨਕ ਹਾਦਸਾ ਵਾਪਰ ਗਿਆ ਕਾਰ ਕੰਟਰੋਲ ਤੋਂ ਬਾਹਰ ਹੋਣ ਕਾਰਨ ਸ਼ੇਰਪੁਰ ਫਲਾਈਓਵਰ ‘ਤੇ ਪਲਟ ਗਈ।ਦੱੱਸਣਯੋਗ ਹੈ ਕਿ ਹਾਦਸੇ ‘ਚ ਕਾਰ ਚਾਲਕ ਦੀ ਮੌਤ ਹੋ ਗਈ।
ਜਦਕਿ ਪਿਤਾ ਅਤੇ ਤਿੰਨ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਘਰੋਂ ਮੱਥਾ ਟੇਕਣ ਲਈ ਦਰਬਾਰ ਸਾਹਿਬ ਜਾਣ ਲਈ ਨਿਕਲੇ ਸਨ, ਨਾਲ ਹੀ ਮ੍ਰਿਤਕ ਚਾਲਕ ਦੇ ਦੋ ਦੋਸਤ ਬਲਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਨ।ਸਵੇਰੇ ਜਦੋਂ ਸ਼ੇਰਪੁਰ ਫਲਾਈਓਵਰ ਨੂੰ ਕ੍ਰਾਸ ਕਰ ਰਹੇ ਸਨ ਤਾਂ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।ਹਾਦਸੇ ‘ਚ ਕਾਰ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ।ਐੱਸ.ਐੱਚ.ਓ. ਅਮਨਦੀਪ ਸਿੰਘ ਬਰਾੜ ਮੁਤਾਬਕ ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਵਜੋਂ ਹੋਈ ਹੈ।ਜੋ ਕਿ 12ਵੀਂ ਪਾਸ ਹੈ ਅਤੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।