Ludhiana youths protest rally farmers: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਦੁਨੀਆ ਦੇ ਸਭ ਤੋਂ ਵੱਡੇ ਕਿਸਾਨੀ ਅੰਦੋਲਨ ਨੇ ਜਿੱਥੇ 66ਵੇਂ ਦਿਨ ‘ਚ ਪ੍ਰਵੇਸ਼ ਕਰ ਲਿਆ ਏ, ਉੱਥੇ ਹੀ ਕੜਾਕੇ ਦੀ ਠੰਡ ‘ਚ ਦਿੱਲੀ ਦੀਆਂ ਬਰੂਹਾਂ ‘ਤੇ ਡਟ ਕੇ ਕਿਸਾਨਾਂ ਦੇ ਸੰਘਰਸ਼ ਦੀ ਆਵਾਜ਼ ਨੇ ਪੂਰੇ ਵਿਸ਼ਵ ਨੂੰ ਹਿਲਾ ਕੇ ਰੱਖ ਦਿੱਤਾ ਹੈ।ਇਸ ਨੂੰ ਦੇਖ ਸਮਾਜ ਦਾ ਹਰ ਵਰਗ ਕਿਸਾਨੀ ਸੰਘਰਸ਼ ‘ਚ ਪਹੁੰਚ ਰਿਹਾ ਹੈ ਅਤੇ ਆਪਣੇ ਤਰੀਕਿਆਂ ਨਾਲ ਯੋਗਦਾਨ ਪਾ ਰਹੇ ਹਨ। ਇਸ ਦੇ ਚੱਲਦਿਆਂ ਹੁਣ ਲੁਧਿਆਣਾ ਸ਼ਹਿਰ ਦੇ ਨੌਜਵਾਨ ਵੀ ਕਿਸਾਨਾਂ ਦੇ ਹੱਕ ਲਈ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਅੱਜ ਲੁਧਿਆਣਾ ਸ਼ਹਿਰ ਦੇ ਨੌਜਵਾਨ, ਬੱਚਿਆਂ ਸਮੇਤ ਹੋਰ ਲੋਕਾਂ ਨੇ ਫਿਰੋਜ਼ਪੁਰ ਰੋਡ ‘ਤੇ ਪੈਦਲ ਚੱਲ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ। ਹੱਥਾਂ ‘ਚ ਕਿਸਾਨੀ ਸੰਘਰਸ਼ ਦੇ ਝੰਡੇ ਅਤੇ ਬੈਨਰ ਫੜ ਕੇ ਨੌਜਵਾਨ ਪੀੜ੍ਹੀ ਨੇ ਸ਼ਹਿਰ ‘ਚ ਰੋਸ ਪ੍ਰਦਰਸ਼ਨ ਕੱਢ ਕੇ ਸਾਬਿਤ ਕਰ ਦਿੱਤਾ ਹੈ ਕਿ ਅੱਜ ਸਮਾਜ ਦਾ ਹਰ ਵਰਗ ਕਿਸਾਨਾਂ ਦੇ ਮੋਢੇ ਨਾਲ ਮੋਢੇ ਲਾ ਕੇ ਖੜ੍ਹਾ ਹੈ। ਇੰਨਾ ਹੀ ਨਹੀਂ ਇਨ੍ਹਾਂ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੱਢ ਕੇ ਸ਼ਹਿਰਵਾਸੀਆਂ ਨੂੰ ਦਿੱਲੀ ਬਾਰਡਰ ਬੈਠੇ ਕਿਸਾਨਾਂ ਦੇ ਸੰਘਰਸ਼ ‘ਚ ਪਹੁੰਚਣ ਲਈ ਲਾਮਬੰਦ ਵੀ ਕੀਤਾ ਹੈ।
ਰੋਸ ਕਰ ਪ੍ਰਦਰਸ਼ਨਕਾਰੀਆਂ ਨੇ ਖੇਤੀ ਮਾਰੂ ਕਾਨੂੰਨਾਂ ਨੂੰ ਲੈ ਕੇ ਖੂਬ ਮੋਦੀ ਸਰਕਾਰ ‘ਤੇ ਭੜਾਸ ਕੱਢੀ। ਇੰਨਾ ਹੀ ਨਹੀਂ ਪ੍ਰਦਰਸ਼ਕਾਰੀਆਂ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹੀ ਖੜ੍ਹੇ ਹਾਂ ਅਤੇ ਖੜ੍ਹੇ ਰਹਾਂਗੇ। ਦੱਸ ਦੇਈਏ ਕਿ ਲੁਧਿਆਣਾ ਸ਼ਹਿਰ ਦਾ ਹਰ ਵਰਗ ਭਾਵ ਮਜ਼ਦੂਰ ਸਮੇਤ ਆਮ ਜਨਤਾ ਕਿਸਾਨਾਂ ਦੇ ਨਾਲ ਖੜ੍ਹਾ ਹੈ।
ਦੱਸਣਯੋਗ ਹੈ ਕਿ ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹੁਲੱੜਬਾਜ਼ੀ ਨੂੰ ਲੈ ਕੇ ਕੇਂਦਰ ਦੀਆਂ ਕੋਝੀਆਂ ਚਾਲਾਂ ਬੇਨਕਾਬ ਹੋ ਗਈਆਂ ਹਨ, ਜੋ ਕਿ ਕਿਸਾਨੀ ਸੰਘਰਸ਼ ਨੂੰ ਮੱਠਾ ਪਾਉਣ ਦੀ ਚਾਲ ਸੀ ਪਰ 26 ਜਨਵਰੀ ਤੋਂ ਬਾਅਦ ਦਿੱਲੀ ਦੇ ਬਾਰਡਰਾਂ ‘ਤੇ ਦਿਨੋ-ਦਿਨ ਕਿਸਾਨਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਭਰ ਦੇ ਪਿੰਡ-ਪਿੰਡ ਦੀਆਂ ਪੰਚਾਇਤਾਂ ਵੱਲੋਂ ਮਤੇ ਪਾ ਕੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣ ਰਹੀਆਂ ਹਨ।
ਇਹ ਵੀ ਦੇਖੋ–