Machhiwara corona positive cases: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤਾਜ਼ਾ ਜਾਣਕਾਰੀ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਈ ਹੈ, ਜਿੱਥੇ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਪਾਜ਼ੀਟਿਵ ਮਾਮਲਿਆਂ ‘ਚ ਇਕ 10 ਸਾਲ ਦਾ ਬੱਚਾ ਵੀ ਸ਼ਾਮਿਲ ਹੈ। ਦੱਸ ਦੇਈਏ ਕਿ ਮਾਛੀਵਾੜਾ ਸਾਹਿਬ ਤੋਂ ਮਿਲੇ ਪਾਜ਼ੀਟਿਵ ਮਾਮਲਿਆਂ ਤਿੰਨ ਕੇਸ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਦੱਸੇ ਗਏ ਹਨ ਫਿਲਹਾਲ ਇਨ੍ਹਾਂ ਮਰੀਜ਼ਾਂ ਦੀ ਹਾਲਤ ਅਜੇ ਖ਼ਤਰੇ ਤੋ ਬਾਹਰ ਦੱਸੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ‘ਤੇ ਇਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਸੈਂਪਲਾਂ ਦੀ ਗਿਣਤੀ ‘ਚ ਵਾਧਾ ਕੀਤਾ ਹੈ ਪਰ ਉਵੇਂ ਹੀ ਨਾਲ-ਨਾਲ ਕੋਰੋਨਾ ਪੀੜਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਵੱਧ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਭਾਵ ਐਤਵਾਰ ਨੂੰ ਲੁਧਿਆਣਾ ‘ਚ 260 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 242 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਹਨ ਜਦਕਿ ਐਤਵਾਰ ਨੂੰ 9 ਲੋਕਾਂ ਨੇ ਦਮ ਵੀ ਤੋੜ ਦਿੱਤਾ ਹੈ।