ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ‘ਚੋਂ ਮਦਨ ਲਾਲ ਬੱਗਾ ‘ਆਪ’ ਦੀ ਜਿੱਤ ਹੋਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਸੀ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।