Maharashtra Board Education mistake: ਮਹਾਰਾਸ਼ਟਰ ‘ਚ ਪੜਾਈ ਜਾਣ ਵਾਲੀ ਅੱਠਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਕਿਤਾਬ ‘ਚ ਲਿਖਿਆ ਗਿਆ ਹੈ ਕਿ 1931 ‘ਚ ਸ਼ਹੀਦ ਭਗਤ ਸਿੰਘ ਅਤੇ ਰਾਜਗੁਰੂ ਦੇ ਨਾਲ ਅਨਵਰ ਨੂੰ ਫਾਂਸੀ ਦਿੱਤੀ ਗਈ ਸੀ, ਜਦਕਿ ਸੱਚਾਈ ਤੋਂ ਸਾਰੇ ਵਾਕਿਫ਼ ਨੇ ਕੇ ਇਹਨਾਂ ਦੋਵਾਂ ਮਹਾਨ ਸ਼ਹੀਦਾਂ ਦੇ ਨਾਲ ਸੁਖਦੇਵ ਥਾਪਰ ਨੂੰ ਸ਼ਹੀਦ ਕੀਤਾ ਗਿਆ ਸੀ, ਪਰ ਸ਼ਹੀਦ ਸੁਖਦੇਵ ਦੀ ਥਾਂ ਕਿਸੇ ਕੁਰਬਾਨ ਹੁਸੈਨ ਦਾ ਨਾਂ ਸ਼ਾਮਿਲ ਕੀਤਾ ਗਿਆ ਹੈ।
ਇਸ ਨੂੰ ਲੈ ਕੇ ਸ਼ਹੀਦ ਸੁਖਦੇਵ ਦੇ ਦੋਹਤੇ ਅਤੇ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਸ਼ਾਲ ਨਈਅਰ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨੇ ਦੱਸਿਆ ਹੈ ਕਿ ਇਨ੍ਹਾਂ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਅਜ਼ਾਦ ਹਿੰਦੁਸਤਾਨ ‘ਚ ਸਾਹ ਲੈਣ ਦੇ ਕਾਬਿਲ ਹੋ ਸਕੇ ਹਾਂ ਪਰ ਸਰਕਾਰਾਂ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰ ਰਹੀ। ਉਨ੍ਹਾਂ ਕਿਹਾ ਕਿ ਕਿਤਾਬ ‘ਚ ਮਹਾਰਾਸ਼ਟਰ ਦੀ ਸਰਕਾਰ ਨੇ ਸ਼ਹੀਦ ਸੁਖਦੇਵ ਦਾ ਨਾਂ ਹੀ ਸ਼ਾਮਿਲ ਨਹੀਂ ਕੀਤਾ। ਇਹ ਕਿਤਾਬ ਦਾ ਵਰਕਾ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਵਿਸ਼ਾਲ ਨੇ ਇਸ ਦੀ ਸਖਤ ਸ਼ਬਦਾਂ ਚ ਨਿੰਦਾਂ ਕਰਦਿਆਂ ਇਸ ਨੂੰ ਤੁਰੰਤ ਬਦਲਣ ਲਈ ਕਿਹਾ ਹੈ।