ਪਟਿਆਲਾ ਵਿੱਚ ਹੋਈ ਝੜਪ ਮਗਰੋਂ ਅੱਜ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ ਤਾਂ ਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ ਸਕੇ। ਅੱਜ 9.30 ਤੋਂ ਸ਼ਾਮ 6 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ। ਵਟਸਐਪ, ਟਵੀਟਰ ਸਣੇ ਫੇਸਬੂਕ ਸਭ ਕੁੱਝ ਬੰਦ ਰਹੇਗਾ।
ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।
ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: