ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ। ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦੌਰਾਨ ਇਨ੍ਹਾਂ ਵੱਲੋਂ ਧਰਨਾ, ਰੈਲੀ, ਪ੍ਰਦਰਸ਼ਨ, ਰੋਸ ਮਾਰਚ ਕੀਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਨੇ ਧਾਰਾ 144 ਲਾਗੂ ਕੀਤੀ ਹੈ। ਸਰਕਾਰੀ ਇਮਾਰਤਾਂ ਵਿੱਚ ਤਾਇਨਾਤ ਚੌਂਕੀਦਾਰਾ ਨੂੰ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ। ਸਰਕਾਰੀ ਹਸਪਤਾਲਾਂ ਵਿੱਚ ਵੱਧ ਤੋਂ ਵੱਧ ਮੈਡੀਕਲ ਸਟਾਫ ਅਤੇ ਐਮਬੂਲੈਂਸਾ ਹਾਜਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: