man commits suicide video: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਵਿਅਕਤੀ ਨੇ ਮਕਾਨ ਮਾਲਕ ਤੋਂ ਤੰਗ ਪਰੇਸ਼ਾਨ ਹੋ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਹ ਘਟਨਾ ਖੰਨਾ ਸ਼ਹਿਰ ਤੋਂ ਸਾਹਮਣੇ ਆਈ ਹੈ, ਜਿਥੇਂ ਇਕ ਵਿਅਕਤੀ ਨੇ ਆਪਣੇ ਮਕਾਨ ਮਾਲਿਕ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਇਕ ਵੀਡੀਓ ਵੀ ਬਰਾਮਦ ਹੋਈ ਹੈ।
ਦਰਅਸਲ ਖੰਨਾ ਸ਼ਹਿਰ ਦੇ ਪਿੰਡ ਜਟਾਣਾ ਵਿਖੇ 40 ਸਾਲਾਂ ਵਿਅਕਤੀ ਪਰਮਿੰਦਰ ਸਿੰਘ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ ਅਤੇ ਮਕਾਨ ਨੂੰ ਖਰੀਦਣ ਲਈ ਉਸਨੇ ਮਕਾਨ ਮਾਲਕ ਦੇ ਇਕ ਪਰਿਵਾਰਕ ਮੈਂਬਰ ਨੂੰ 5 ਲੱਖ ਰੁਪਏ ਵੀ ਦਿੱਤੇ ਸਨ ਪਰ ਉਸਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਕਾਨ ਮਾਲਕ ਦਾ ਪਰਿਵਾਰ ਨੂੰ ਉਸਨੂੰ ਤੰਗ ਪ੍ਰੇਸ਼ਾਨ ਕਰ ਲੱਗ ਪਿਆ ਅਤੇ ਘਰ ਖਾਲੀ ਕਰਨ ਦਾ ਦਬਾਅ ਪਾਉਣ ਲੱਗਾ, ਜਿਸ ਤੋਂ ਤੰਗ ਆ ਕੇ ਪਰਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ, ਉਥੇ ਹੀ ਪਰਮਿੰਦਰ ਸਿੰਘ ਦੀ ਇਕ ਵੀਡਿਓ ਵੀ ਮਿਲੀ ਹੈ, ਜਿਸ ‘ਚ ਉਸਨੇ ਮਰਨ ਤੋਂ ਪਹਿਲਾ ਆਪਣੇ ਮਕਾਨ ਮਾਲਕ,ਉਸਦੀ ਪਤੀ ਅਤੇ ਬੇਟੇ ‘ਤੇ ਉਸਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ, ਦੂਜੇ ਪਾਸੇ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪੀੜਤ ਪਰਿਵਾਰ ਪੁਲਿਸ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ।
ਮ੍ਰਿਤਕ ਪਰਮਿੰਦਰ ਸਿੰਘ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਹੈ ਕਿ ਬੀਤੇ ਦਿਨਾਂ ਤੋਂ ਮਕਾਨ ਮਾਲਕ ਆਪਣੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਆ ਕੇ ਤੰਗ ਪਰੇਸ਼ਾਨ ਕਰ ਰਿਹਾ ਸੀ। ਘਰ ਖਾਲੀ ਕਰਨ ਲਈ ਦਬਾਅ ਵੀ ਬਣਾਇਆ ਜਾ ਰਿਹਾ ਸੀ। ਪੁਲਿਸ ਨੇ ਕਿਰਾਏਦਾਰ ਦੀ ਪਤਨੀ ਦੀ ਸ਼ਿਕਾਇਤ ਉੱਤੇ ਔਰਤ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਖੰਨਾ ਦੇ ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਪਰਮਿੰਦਰ ਸਿੰਘ ਨੇ ਵੀਡੀਓ ਬਣਾਉਣ ਤੋਂ ਬਾਅਦ ਜ਼ਹਿਰ ਖਾ ਲਿਆ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਦੇਖੋ–