mansa farmer pyara singh died: ਖੇਤੀ ਕਾਨੂੰਨਾਂ ਨੂੰ ਲੈਕੇ ਦਿੱਲੀ ਵਿਚ ਕਿਸਾਨਾਂ ਵੱਲੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਜਾਰੀ ਹੈ। ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਦੇ 72 ਸਾਲਾ ਕਿਸਾਨ ਪਿਆਰਾ ਸਿੰਘ ਦੀ ਦਿੱਲੀ ਵਿੱਚ ਅੱਜ ਮੰਗਲਵਾਲ ਨੂੰ ਠੰਡ ਕਾਰਨ ਮੌਤ ਹੋ ਗਈ। ਠੰਡ ਦੇ ਇਸ ਮੌਸਮ ‘ਚ ਉਹ ਕਈ ਦਿਨਾਂ ਤੋਂ ਧਰਨੇ ‘ਤੇ ਖੜੇ ਸਨ। ਦੱਸ ਦਈਏ ਕਿ ਕਿਸਾਨੀ ਅੰਦੋਲਨ ‘ਚ ਮਾਨਸਾ ਜ਼ਿਲ੍ਹੇ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਰਹੱਦਾਂ ‘ਤੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 34ਵਾਂ ਦਿਨ ਹੈ। ਦੱਸ ਦਈਏ ਕੱਲ੍ਹ 2 ਕਿਸਾਨਾਂ ਠੰਡ ਕਾਰਨ ਮੌਤ ਹੋਈ ਅਤੇ ਕਿਸਾਨੀ ਅੰਦੋਲਨ ਦਿੱਲੀ ਤੋਂ ਵਾਪਸ ਆ ਰਹੀ ਸੜਕ ਹਾਦਸੇ ‘ਚ ਇੱਕ ਔਰਤ ਵੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਦੀ ਭੇਟ ਚੜ੍ਹਿਆ ਅਜਨਾਲਾ ਦਾ ਇੱਕ ਹੋਰ ਕਿਸਾਨ
ਇਸ ਲੜਾਈ ਵਿਚ ਆਏ ਦਿਨ ਕਿਸਾਨਾਂ ਦੇ ਸ਼ਹੀਦ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਅਜਨਾਲਾ ਦੇ ਪਿੰਡ ਰਾਏਪੁਰ ਖੁਰਦ ਦਾ ਇਕ ਛੋਟਾ ਕਿਸਾਨ ਵੀ ਧਰਨੇ ਦੌਰਾਨ ਠੰਡ ਲੱਗਣ ਨਾਲ ਬਿਮਾਰ ਹੋ ਗਿਆ ਅਤੇ ਅਜਨਾਲਾ ਵਿਖੇ ਹਸਪਤਾਲ ‘ਚ ਜੇਰੇ ਇਲਾਜ ਉਸਦੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਇੱਕ ਹੋਰ ਕਿਸਾਨ ਦੀ ਮੌਤ…
ਮ੍ਰਿਤਕ ਕਿਸਾਨ ਦੇ ਪਰਿਵਾਰ ਮੁਤਾਬਿਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗਿਲਾ ਵਾਲੀ ਦਾ ਰਹਿਣ ਵਾਲਾ ਅਮਰੀਕ ਸਿੰਘ ਉਮਰ 75 ਸਾਲ ਜੋ ਕ੍ਰਿਸਾਨੀ ਅੰਦੋਲਨ ਵਿਚ ਟਿੱਕਰੀ ਬਾਡਰ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਥੇ ‘ਚ ਸ਼ਾਮਿਲ ਸੀ ਜਿਸਦੀ ਬੀਤੇ ਦਿਨੀ ਦਿੱਲੀ ਵਿਚ ਮੋਤ ਹੋ ਗਈ ਹੈ। ਮ੍ਰਿਤਕ ਦਾ ਬੇਟਾ ਦਲਜੀਤ ਸਿੰਘ ਜੋ ਭਾਰਤੀ ਕਿਸਾਨ ਯੂਨੀਆਨ ਏਕਤਾ ਉਗਰਾਹਾਂ ਦਾ ਆਗੂ ਹੈ ਨੇ ਦੱਸਿਆ ਕਿ ਉਹ ਪੂਰੇ ਪਰਿਵਾਰ ਨਾਲ ਦਿੱਲੀ ‘ਚ ਚੱਲ ਰਹੇ ਸੰਘਰਸ਼ ‘ਚ ਸ਼ਾਮਿਲ ਸਨ ਅਤੇ ਉੱਥੇ ਹੀ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ। ਦਲਜੀਤ ਸਿੰਘ ਨੇ ਦੱਸਿਆ ਕਿ ਉਹ ਪਿਤਾ ਦੀ ਮ੍ਰਿਤਕ ਦੇਹ ਉਥੇ ਸਰਕਾਰੀ ਹਸਪਤਾਲ ‘ਚ ਹੈ ਅਤੇ ਜਦਕਿ ਪਰਿਵਾਰ ਆਪਣੇ ਪਿੰਡ ਪਰਤ ਆਇਆ ਹੈ।
ਇਹ ਵੀ ਪੜ੍ਹੋ: ਕਿਸਾਨੀ ਅੰਦੋਲਨ ਤੋਂ ਵਾਪਸ ਪਰਤ ਰਹੇ ਸੜਕ ਹਾਦਸੇ ‘ਚ 70 ਸਾਲਾਂ ਔਰਤ ਦੀ ਮੌਤ
ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੀ ਮਜ਼ਦੂਰ ਮੁਕਤੀ ਮੋਰਚੇ ਦੀ ਮਾਨਸਾ ਤੋਂ ਆਗੂ 70 ਸਾਲਾ ਮਲਕੀਤ ਕੌਰ ਦੀ ਫਤਿਆਬਾਦ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਅਣਪਛਾਤੇ ਵਾਹਨ ਨੇ ਵਰਕਰ ਆਗੂ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।