Mansa police found 601 missing mobile: ਮਾਨਸਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਲੋਕਾਂ ਦੇ ਗੁੰਮ ਹੋਏ 601 ਮੋਬਾਈਲ ਬਰਾਮਦ ਕੀਤੇ ਹਨ। ਆਈਜੀ ਬਠਿੰਡਾ ਰੇਂਜ ਜਸਕਰਨ ਸਿੰਘ ਦੀ ਅਗਵਾਈ ਵਿੱਚ ਇਹ ਮੋਬਾਈਲ ਉਨ੍ਹਾਂ ਲੋਕਾਂ ਨੂੰ ਸੌਂਪੇ ਗਏ ਸਨ ਜਿਨ੍ਹਾਂ ਦੇ ਮੋਬਾਈਲ ਗੁੰਮ ਹੋ ਗਏ ਸਨ। ਪੁਲਿਸ ਨੇ ਸਾਈਬਰ ਵਿਭਾਗ ਦੀ ਸਹਾਇਤਾ ਨਾਲ ਇਹ ਮੋਬਾਈਲ ਦੂਜੇ ਰਾਜਾਂ ਤੋਂ ਬਰਾਮਦ ਕੀਤੇ ਹਨ। ਲੋਕਾਂ ਨੇ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਮੋਬਾਈਲ ਵਾਪਸ ਮਿਲਣ ਦੀ ਉਮੀਦ ਛੱਡ ਦਿੱਤੀ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਵਾਪਿਸ ਕਰਵਾ ਕੇ ਵੱਡਾ ਕੰਮ ਕੀਤਾ ਹੈ। ਮਾਨਸਾ ਪੁਲਿਸ ਨੇ ਪਿੱਛਲੇ ਕਈ ਸਾਲਾਂ ਤੋਂ ਗਾਇਬ ਲੋਕਾਂ ਦੇ ਮਹਿੰਗੇ ਮੋਬਾਈਲ ਫੋਨਾਂ ਨੂੰ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।ਇਸ ਮੌਕੇ ਆਈ ਜੀ ਬਠਿੰਡਾ ਰੇਂਜ ਜਸਕਰਨ ਸਿੰਘ ਨੇ ਲੋਕਾਂ ਨੂੰ 601 ਮੋਬਾਈਲ ਫੋਨ ਵਾਪਿਸ ਕੀਤੇ ਹਨ।
ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨੇ ਗੁੰਮ ਹੋਏ ਮੋਬਾਇਲ ਪੰਜਾਬ ਦੇ ਬਾਹਰਲੇ ਸੂਬਿਆਂ ਤੋਂ ਬਰਾਮਦ ਕੀਤੇ ਹਨ। ਦੂਜੇ ਪਾਸੇ ਮਾਨਸਾ ਦੇ ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਸਾਈਬਰ ਵਿਭਾਗ ਦੀ ਮਦਦ ਨਾਲ ਉਨ੍ਹਾਂ ਨੇ ਗੁੰਮ ਹੋਏ ਮੋਬਾਈਲ ਟਰੈਕ ਕਰ ਬਰਾਮਦ ਕੀਤੇ ਹਨ ਅਤੇ ਜਿਨ੍ਹਾਂ ਨੇ ਮੋਬਾਈਲ ਮਿਲਣ ਦੀ ਉਮੀਦ ਛੱਡ ਦਿੱਤੀ ਸੀ, ਅੱਜ ਉਨ੍ਹਾਂ ਨੂੰ ਵਾਪਿਸ ਕਰ ਦਿੱਤੇ ਗਏ ਹਨ। ਦੂਜੇ ਪਾਸੇ ਮੋਬਾਈਲ ਵਾਪਿਸ ਲੈਣ ਵਾਲੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਮਹਿੰਗੇ ਮੋਬਾਈਲ ਕਈ ਸਾਲ ਪਹਿਲਾਂ ਗੁੰਮ ਗਏ ਸਨ, ਉਨ੍ਹਾਂ ਨੇ ਮੋਬਾਈਲ ਵਾਪਿਸ ਮਿਲਣ ਦੀ ਉਮੀਦ ਵੀ ਛੱਡ ਦਿੱਤੀ ਸੀ, ਪਰ ਮਾਨਸਾ ਪੁਲਿਸ ਨੇ ਅੱਜ ਉਨ੍ਹਾਂ ਨੂੰ ਮੋਬਾਈਲ ਵਾਪਸ ਕਰਕੇ ਵੱਡਾ ਕੰਮ ਕੀਤਾ ਹੈ, ਪੁਲਿਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੂੰ ਕਈ ਸਾਲਾਂ ਬਾਅਦ ਆਪਣੀ ਗੁੰਮਸ਼ੁਦਾ ਚੀਜ਼ ਮਿਲੀ ਹੈ।