Mansa police seized drugs: ਮਾਨਸਾ: ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ- ਵੱਖ ਥਾਵਾਂ ‘ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ।ਗ੍ਰਿ ਕੀਤੇ ਵਿਅਕਤੀਆਂ ਪਾਸੋਂ 200 ਨਸ਼ੀਲੀਆ ਗੋਲੀਆਂ, 220 ਲੀਟਰ ਲਾਹਣ ਅਤੇ 18 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 200 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡਲ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਜੱਗਾ ਸਿੰਘ ਪੁੱਤਰ ਨਿਧਾਨ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਜੱਗਾ ਸਿੰਘ ਨੂੰ ਮੌਕੇ ‘ਤੇ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਗੁਰਪਰੀਤ ਸਿੰਘ ਉਰਫ ਗੋਲੂ ਪੁੱਤਰ ਬਲੌਰ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰਿਊਦ ਕਲਾਂ ਅਤੇ ਜੱਗਾ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਚਿੰਗਾਲੀਵਾਲਾ (ਸੰਗਰੂਰ) ਨੂੰ ਮੋਟਰਸਾਈਕਲ ਪਲਟੀਨਾ ਨੰ:ਐਚ.ਆਰ.32ਬੀ-6136 ਸਮੇਤ ਕਾਬੂ ਕਰਕੇ 9 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਪੁਲਿਸ ਨੇ ਕਬਜੇ ਵਿੱਚ ਲੈ ਲਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਭੋਲਾ ਸਿੰਘ ਪੁੱਤਰ ਝੰਡਾਂ ਸਿੰਘ ਵਾਸੀ ਉਭਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।