Married woman daughter missing: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਵੱਡੀ ਵਾਰਦਾਤ ਵਾਪਰ ਗਈ ਜਦੋਂ ਇੱਥੇ ਵਿਆਹੁਤਾ ਔਰਤ ਅਤੇ ਉਸ ਦੀ 3 ਸਾਲਾਂ ਧੀ ਨੂੰ ਦਿਨ ਦਿਹਾੜੇ ਅਗਵਾ ਕਰ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਤੇ ਲਾਪਤਾ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਪਿੰਡ ਕਟਾਣੀ ਕਲਾਂ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਹ ਘਰੋਂ ਕੰਮ ’ਤੇ ਗਿਆ ਸੀ।ਜਦੋਂ ਘਰ ਵਾਪਸ ਪਰਤਿਆ ਤਾਂ ਦੇਖਿਆ ਕਿ ਉਸ ਦੀ 27 ਸਾਲਾ ਪਤਨੀ ਅਤੇ 3 ਸਾਲਾ ਬੇਟੀ ਘਰ ’ਚ ਨਹੀਂ ਸੀ, ਜਿਨ੍ਹਾਂ ਦੀ ਤਲਾਸ਼ ਦੌਰਾਨ ਪਤਾ ਲੱਗਾ ਕਿ ਉਸ ਦੀ ਪਤਨੀ ਅਤੇ ਧੀ ਨੂੰ ਰਾਹੁਲ ਚੋਪੜਾ ਪੁੱਤਰ ਨੱਥੂ ਰਾਮ ਵਾਸੀ ਤਹਰੀਆ, ਫਤਿਆਬਾਦ (ਹਰਿਆਣਾ) ਨੇ ਜ਼ਬਰਦਸਤੀ ਆਪਣੀ ਹਿਰਾਸਤ ’ਚ ਰੱਖਿਆ ਹੋਇਆ ਹੈ। ਇਸ ਤੋਂ ਬਾਅਦ ਪੁਲਸ ਨੇ ਉਸ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਅਤੇ ਮਾਮਲੇ ਦੀ ਜਾਂਚ ‘ਚ ਲੱਗ ਗਈ ਹੈ।