mayor balkar sandhu coronavirus vaccine: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾਵਾਇਰਸ ਵੈਕਸੀਨੇਸ਼ਨ ਨੇ ਰਫਤਾਰ ਫੜ ਲਈ ਹੈ। ਅੱਜ ਭਾਵ ਵੀਰਵਾਰ ਸ਼ਹਿਰ ਦੇ ਮੇਅਰ ਬਲਕਾਰ ਸਿੰਘ ਸੰਧੂ ਨੇ ਸੀ.ਐੱਚ.ਸੀ ਜਵੱਦੀ ‘ਚ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾਇਆ। ਇਸ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਅਤੇ ਕੌਂਸਲਰ ਮਮਤਾ ਆਸ਼ੂ ਵੀ ਮੌਜੂਦ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਕੋਰੋਨਾ ਵੈਕਸੀਨੇਸ਼ਨ ਦੀ ਡੋਜ਼ ਲਗਵਾ ਚੁੱਕੇ ਹਨ।
ਵੈਕਸੀਨ ਲਗਵਾਉਣ ਤੋਂ ਬਾਅਦ ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਵੈਕਸੀਨ ਨੂੰ ਲੈ ਕੇ ਕੋਈ ਵੀ ਅਫਵਾਹਾਂ ਨਾਲ ਫੈਲਾਓ। ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਮੇਅਰ ਨੇ ਇਹ ਵੀ ਦੱਸਿਆ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਬੁੱਧਵਾਰ ਨੂੰ ਮੋਹਾਲੀ ‘ਚ ਵੈਕਸੀਨ ਲਗਵਾ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕੋਰੋਨਾ ਤੋਂ ਜਿੱਤਣ ਲਈ ਹੁਣ ਵੈਕਸੀਨੇਸ਼ਨ ਕਰਵਾਉਣ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ‘ਚ ਵੀ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੰਜਾਬ ‘ਚ ਹੁਣ ਕੋਰੋਨਾ ਵੈਕਸੀਨ ਲਈ ਰਜ਼ਿਸਟ੍ਰੇਸ਼ਨ ਸੇਵਾ ਕੇਂਦਰਾਂ ‘ਚ ਵੀ ਕੀਤੀ ਜਾ ਸਕੇਗੀ। ਲੁਧਿਆਣਾ ਜ਼ਿਲ੍ਹੇ ਦੇ 38 ਸੇਵਾ ਕੇਂਦਰਾਂ ‘ਚ ਇਹ ਸੇਵਾ ਹੁਣ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਸ਼ਹਿਰਵਾਸੀ ਕੋਰੋਨਾ ਵੈਕਸੀਨੇਸ਼ਨ ਦੇ ਲਈ ਜੇਕਰ ਖੁਦ ਰਜ਼ਿਸਟ੍ਰੇਸ਼ਨ ਨਹੀਂ ਕਰਵਾ ਸਕਦੇ ਹਨ ਤਾਂ ਉਹ ਨੇੜੇ ਦੇ ਸੇਵਾ ਕੇਂਦਰਾਂ ‘ਚ ਜਾ ਕੇ ਵੀ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ, ਜਿੱਥੇ ਰਜ਼ਿਸਟ੍ਰੇਸ਼ਨ ਕਰਵਾਉਣ ‘ਤੇ 30 ਰੁਪਏ ਫੀਸ ਲੱਗੇਗੀ।